by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ): ਪੰਜਾਬ 'ਚ ਦਿਨ- ਦਿਹਾੜੇ ਕਤਲ ਵਰਗੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਹੁਣ ਲੁਧਿਆਣਾ ਤੋਂ ਇਕ ਮਾਮਲਾ ਸਾਹਮਣੇ ਆਇਆ, ਜਿਥੇ ਇਕ ਘਰ 'ਚ 50 ਸਾਲਾ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਜਿਸ ਦਾ ਗਲਾ ਬੁਰੀ ਤਰੀਕੇ ਨਾਲ ਵੱਢਿਆ ਹੋਇਆ ਸੀ। ਦੱਸਿਆ ਜਾ ਰਿਹਾ ਕਿ ਵਾਰਦਾਤ ਸਮੇ ਪਰਿਵਾਰਿਕ ਮੈਬਰ ਵੀ ਘਰ 'ਚ ਹੀ ਮੌਜੂਦ ਸੀ । ਮ੍ਰਿਤਕ ਦੀ ਪਛਾਣ ਮਨੋਜ ਦੇ ਰੂਪ 'ਚ ਹੋਈ ਹੈ। ਇਸ ਘਟਨਾ ਦਾ ਸਵੇਰੇ ਪਤਾ ਲੱਗਾ, ਜਿਸ ਤੋਂ ਬਾਅਦ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਇਸ ਘਟਨਾ ਨਾਲ ਇਲਾਕੇ 'ਚ ਸਨਸਨੀ ਫੈਲ ਗਈ । ਪਰਿਵਾਰ ਨੇ ਪੁਲਿਸ ਨੂੰ ਦੱਸਿਆ ਕਿ ਮਨੋਜ ਨੇ ਖੁਦ ਹੀ ਤੇਜ਼ਧਾਰ ਹਥਿਆਰ ਨਾਲ ਗਲਾ ਵੱਢਿਆ ਹੈ ।ਫਿਲਹਾਲ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।