by jaskamal
ਪੱਤਰ ਪ੍ਰੇਰਕ : ਮੋਹਾਲੀ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇੱਥੇ ਹਰਿਆਣਾ ਪੁਲਿਸ ਦੇ ਇੱਕ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਅਜੀਤ ਵਜੋਂ ਹੋਈ ਹੈ। ਉਸ ਦੀ ਲਾਸ਼ ਸੈਕਟਰ-56 ਪੁਲੀਸ ਚੌਕੀ ਦੇ ਸਾਹਮਣੇ ਜੰਗਲ ਵਿੱਚੋਂ ਮਿਲੀ।
ਦੱਸਿਆ ਗਿਆ ਹੈ ਕਿ ਇਕ ਔਰਤ ਨੇ ਉਸ ਦੀ ਲਾਸ਼ ਦੇਖੀ ਅਤੇ ਇਸ ਸਬੰਧੀ ਪੁਲਸ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਪਹੁੰਚਾਇਆ। ਜਿੱਥੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਇਹ ਪਤਾ ਲਗਾ ਰਹੀ ਹੈ ਕਿ ਪੁਲਿਸ ਕਾਂਸਟੇਬਲ ਇੱਥੇ ਕਿਵੇਂ ਪਹੁੰਚਿਆ। ਮ੍ਰਿਤਕ ਦੇ ਸਰੀਰ 'ਤੇ ਡੂੰਘੇ ਜ਼ਖਮ ਪਾਏ ਗਏ ਸਨ ਅਤੇ ਉਸ ਦਾ ਚਿਹਰਾ ਪੱਥਰ ਨਾਲ ਬੁਰੀ ਤਰ੍ਹਾਂ ਕੁਚਲਿਆ ਗਿਆ ਸੀ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਕਤ ਕਾਂਸਟੇਬਲ ਮਲੋਆ ਇਲਾਕੇ ਦਾ ਰਹਿਣ ਵਾਲਾ ਸੀ।