ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਇਸ ਸਮੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਬੀਤੀ ਰਾਤ ਬੱਚਿਆਂ ਦੀ ਲੜਾਈ ਨੇ ਖੂਨੀ ਰੂਪ ਲੈ ਲਿਆ। ਦੱਸਿਆ ਜਾ ਰਿਹਾ ਬੱਚਿਆਂ ਦੀ ਮਾਮੂਲੀ ਲੜਾਈ ਪਿੱਛੇ ਇੱਕ ਨੌਜਵਾਨ ਦੀ ਛਾਤੀ 'ਚ ਇਟ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਛਾਣ ਤਰੁਣ ਪਦਮ ਦੇ ਰੂਪ 'ਚ ਹੋਈ ਹੈ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਨ੍ਹਾਂ ਦੇ ਭਾਣਜੇ ਗਲੀ 'ਚ ਖੇਡ ਰਹੇ ਸਨ ਕਿ ਕਿਸੇ ਗੱਲ ਨੂੰ ਲੈ ਲੈ ਬੱਚਿਆਂ 'ਚ ਲੜਾਈ ਹੋ ਗਈ ।
ਲੜਾਈ ਇੰਨੀ ਜ਼ਿਆਦਾ ਵੱਧ ਗਈ ਕਿ ਦੂਜੇ ਧਿਰ ਦੇ ਨੌਜਵਾਨਾਂ ਨੇ ਕੁਝ ਮੁੰਡਿਆਂ ਨੂੰ ਬੁਲਾ ਕੇ ਹਮਲਾ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਦਾ ਭਰਾ ਤਰੁਣ ਪਦਮ ਘਰ 'ਚ ਬੈਠਾ ਹੋਇਆ ਸੀ । ਦੂਜੀ ਧਿਰ ਨੇ ਘਰ 'ਤੇ ਇੰਟਾ ਮਾਰਨੀਆਂ ਸ਼ੁਰੂ ਕਰ ਦਿੱਤੀਆਂ । ਇੱਕ ਇੱਟ ਉਸ ਦੇ ਭਰਾ ਦੀ ਛਾਤੀ 'ਤੇ ਲੱਗ ਗਈ ,ਜਿਸ ਕਾਰਨ ਉਸ ਨੇ ਖੂਨ ਦੀ ਉਲਟੀ ਕਰ ਦਿੱਤੀ। ਉਸ ਨੂੰ ਮੌਕੇ 'ਤੇ ਹੀ ਹਸਪਤਾਲ ਦਾਖ਼ਲ ਕਰਵਾਇਆ ਗਿਆ ,ਜਿੱਥੇ ਉਸ ਦੀ ਮੌਤ ਹੋ ਗਈ । ਫਿਲਹਾਲ ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।