ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ,ਜਿਥੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਈ । ਜਾਣਕਾਰੀ ਅਨੁਸਾਰ ਪੁਲਿਸ ਨੇ ਨਾਕੇ 'ਤੇ ਜਦੋ ਇਕ ਕਾਰ 'ਚ ਆ ਰਹੇ ਗੈਂਗਸਟਰਾਂ ਨੂੰ ਰੋਕਿਆ ਤਾਂ ਉਨ੍ਹਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ । ਦੱਸਿਆ ਜਾ ਰਿਹਾ ਕਿ ਇਹ ਘਟਨਾ ਛੇਹਰਟਾ ਖੇਤਰ ਅਧੀਨ ਪੈਂਦੇ ਨਰਾਇਣਗੜ੍ਹ 'ਚ 40 ਫੁੱਟ ਰੋਡ 'ਤੇ ਵਾਪਰੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਕਾਰ 'ਚ ਕੁਝ ਗੈਂਗਸਟਰ ਆ ਰਹੇ ਹਨ।
ਜਿਸ ਤੋਂ ਬਾਅਦ ਪੁਲਿਸ ਨੇ ਨਾਕਾਬੰਦੀ ਕਰ ਲਈ ਜਦੋ ਨਾਕੇ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਕਾਰ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਗੈਂਗਸਟਰਾਂ ਨੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ । ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਕਿਸੇ ਤਰਾਂ ਆਪਣੀ ਜਾਨ ਬਚਾਈ, ਇਸ ਦਾ ਫਾਇਦਾ ਚੱਲਦੇ ਗੈਂਗਸਟਰ ਗੱਡੀ ਲੈ ਕੇ ਫਰਾਰ ਹੋ ਗਏ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦੀ ਕਾਰ ਦਾ ਪਿੱਛਾ ਕਰਕੇ ਕਾਰਵਾਈ ਕੀਤੀ । ਪੁਲਿਸ ਤੋਂ ਬਚਨ ਲਈ ਗੈਂਗਸਟਰ ਇਕ ਘਰ ਅੰਦਰ ਵੜ ਗਏ । ਜਿਸ ਤੋਂ ਬਾਅਦ ਪੁਲਿਸ ਨੇ ਇਲਾਕੇ ਨੂੰ ਘੇਰਾ ਪਾ ਲਿਆ। ਪੁਲਿਸ ਵਲੋਂ ਚਲਾਈਆਂ ਗੋਲੀਆਂ ਦੌਰਾਨ 2 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ । ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।