ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉੱਤਰ ਪ੍ਰਦੇਸ਼ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਦੇਰ ਰਾਤ ਇੱਕ ਵਿਅਕਤੀ ਨੇ ਸ਼ਰਾਬ ਦੇ ਨਸ਼ੇ 'ਚ ਆਪਣੇ ਡੇਢ ਮਹੀਨੇ ਦੇ ਬੱਚੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪੁਲਿਸ ਅਧਿਕਾਰੀ ਸੁਭਾਸ਼ ਨੇ ਦੱਸਿਆ ਕਿ ਰਵੀ ਦਾ ਮੁਸਕਾਨ ਨਾਲ ਇੱਕ ਸਾਲ ਪਹਿਲਾਂ ਪ੍ਰੇਮ ਵਿਆਹ ਹੋਇਆ ਸੀ। ਸ਼ਰਾਬ ਪੀਣ ਨੂੰ ਲੈ ਕੇ ਰਵੀ ਤੇ ਉਸ ਦੀ ਪਤਨੀ ਵਿਚਾਲੇ ਹਮੇਸ਼ਾ ਲੜਾਈ ਹੁੰਦੀ ਰਹਿੰਦੀ ਸੀ। ਉਨ੍ਹਾਂ ਨੇ ਦੱਸਿਆ ਕਿ 15 ਦਿਨ ਪਹਿਲਾਂ ਹੋਈ ਲੜਾਈ ਤੋਂ ਬਾਅਦ ਮੁਸਕਾਨ ਆਪਣੀ ਭੂਆ ਘਰ ਚੱਲੀ ਗਈ ਸੀ, ਜਦੋ ਉਸ ਦੀ ਪਤਨੀ ਵਾਪਸ ਨਾ ਆਈ ਤਾਂ ਰਵੀ ਨੇ ਆਪਣੇ ਡੇਢ ਮਹੀਨੇ ਪੁੱਤ ਪ੍ਰਿਆਸ਼ ਦਾ ਜ਼ਮੀਨ 'ਤੇ ਸੁੱਟ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੇਰ ਰਾਤ ਸ਼ਰਾਬ ਦੇ ਨਸ਼ੇ 'ਚ ਉਹ ਘਰ ਆਇਆ ਤੇ ਬੱਚਾ ਭੁੱਖ ਨਾਲ ਰੋ ਰਿਹਾ ਸੀ। ਜਿਸ ਨੂੰ ਉਸ ਨੇ ਚੁੱਕ ਕੇ ਜ਼ਮੀਨ ਤੇ ਸੁੱਟ ਦਿੱਤਾ ,ਜਿਸ ਕਾਰਨ ਉਸ ਦੀ ਮੌਤ ਹੋ ਗਈ ।ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਰਵੀ ਕਮਰੇ ਨੂੰ ਤਾਲਾ ਲਗਾ ਕੇ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਮਿਲਦੇ ਹੀ ਮੁਸਕਾਨ ਪਿੰਡ ਵਾਸੀਆਂ ਦੀ ਮਦਦ ਨਾਲ ਘਰ ਪਹੁੰਚੀ ਤੇ ਉਸ ਨੇ ਬੱਚੇ ਦੀ ਲਾਸ਼ ਨੂੰ ਬਾਹਰ ਕੱਢਿਆ ਤੇ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।