by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਜਸਥਾਨ ਤੋਂ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਗੈਂਗਸਟਰ ਰਾਜੂ ਠੇਠ ਦਾ ਅਣਪਛਾਤੇ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਹ ਵਾਰਦਾਤ ਸੀਕਰ ਦੇ ਉਦਯੋਗ ਨਗਰ 'ਚ ਵਾਪਰੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਿਪਰਾਲੀ ਰੋਡ ਕੋਲ ਆਪਣੇ ਘਰ ਦੇ ਮੁੱਖ ਦੁਆਰ 'ਤੇ ਰਾਜੂ ਠੇਠ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ । ਫਿਲਹਾਲ ਪੁਲਿਸ ਵਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਲਾਰੈਂਸ ਬਿਸ਼ਨੋਈ ਦੇ ਸਾਥੀ ਰੋਹਿਤ ਨੇ ਕਤਲਕਾਂਡ ਦੀ ਜਿੰਮੇਵਾਰੀ ਲਈ ਹੈ ।ਰੋਹਿਤ ਨੇ ਕਿਹਾ ਕਿ ਉਸ ਨੇ ਆਨੰਦਪਾਲ ਤੇ ਬਲਬੀਰ ਦੇ ਕਤਲ ਦਾ ਬਦਲਾ ਲੈ ਲਿਆ । ਸੂਚਨਾ ਮਿਲੇ ਹੀ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।