ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਪਿੰਡ ਵਲਟੋਰਾ ਵਿਖੇ ਆਈਲੈਟਸ ਸੈਂਟਰ ਚਲਾਉਣ ਵਾਲੇ ਮਾਲਕ ਕੋਲੋਂ ਵਿਦੇਸ਼ ਬੈਠੇ ਗੈਂਗਸਟਰ ਸੁਪ੍ਰੀਤ ਸਿੰਘ ਉਰਫ਼ ਹੈਰੀ ਨੇ 15 ਲੱਖ ਦੀ ਫਿਰੌਤੀ ਮੰਗੀ ਸੀ। ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਕੀਤੀ ਜਾ ਰਹੀ ਸੀ। ਦੱਸਿਆ ਜਾ ਰਿਹਾ ਕਿ ਹੁਣ ਅਣਪਛਾਤੇ ਵਿਅਕਤੀਆਂ ਵਲੋਂ ਆਈਲੈਟਸ ਸੈਂਟਰ 'ਤੇ ਗੋਲੀਆਂ ਚਲਾਈਆਂ ਗਿਆ ਹਨ। ਜਿਸ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।
ਫਿਲਹਾਲ ਪੁਲਿਸ ਵਲੋਂ CCTV ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ । ਮਹਾਬੀਰ ਸਿੰਘ ਨੇ ਦੱਸਿਆ ਕਿ ਉਸ ਦੇ ਮੋਬਾਈਲ 'ਤੇ ਵਿਦੇਸ਼ ਤੋਂ ਫੋਨ ਆਇਆ ਜਿਸ ਨੇ ਆਪਣਾ ਨਾਮ ਹੈਰੀ ਚੱਠਾ ਦੱਸਦੇ ਹੋਏ, 15 ਲੱਖ ਦੀ ਫਿਰੌਤੀ ਦੇਣ ਦੀ ਮੰਗ ਕੀਤੀ ਸੀ। ਮਹਾਬੀਰ ਨੇ ਦੱਸਿਆ ਕਿ ਉਹ 2 ਸਾਲ ਤੋਂ ਅੱਡਾ ਵਲਟੋਹਾ ਵਿਖੇ ਆਈਲੈਟਸ ਸੈਂਟਰ ਚਲਾ ਰਿਹਾ ਹੈ। ਉਸ ਨੇ ਦੱਸਿਆ ਕਿ ਫਿਰੌਤੀ ਮੰਗ ਲਈ ਉਸ ਨੂੰ ਲਗਾਤਾਰ ਫੋਨ ਆ ਰਹੇ ਹਨ । ਪੁਲਿਸ ਵਲੋਂ ਇਸ ਮਾਮਲੇ ਦੀ ਹੁਣ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।