ਵੱਡੀ ਵਾਰਦਾਤ : ਸ਼ਰੇਆਮ ਗੋਲੀਆਂ ਮਾਰ ਕੁੜੀ ਦਾ ਕੀਤਾ ਗਿਆ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਠਿੰਡਾ ਤੋਂ ਦਿਲ -ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਬੱਸ ਅੱਡੇ 'ਤੇ ਮੋਟਰਸਾਈਕਲ ਸਵਾਰ ਨੌਜਵਾਨ ਵਲੋਂ ਇਕ ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਕਿ ਇਹ ਵਾਰਦਾਤ ਬੱਸ ਸਟੈਂਡ ਤੇ ਲੱਗੇ ਪੁਲਿਸ ਦੇ ਬੂਥ ਤੋਂ 5 ਮੀਟਰ ਦੀ ਦੂਰੀ 'ਤੇ ਵਾਪਰੀ ਹੈ। ਮ੍ਰਿਤਕ ਕੁੜੀ ਪਿੰਡ ਕੋਟਸ਼ਮੀਰ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ । ਰਾਹਗੀਰਾਂ ਨੇ ਦੱਸਿਆ ਕਿ ਕੁੜੀ 2 ਨੌਜਵਾਨਾਂ ਨਾਲ ਗੱਲਾਂ ਕਰ ਰਹੀ ਸੀ ਤਾਂ ਇਸ ਦੌਰਾਨ ਮੋਟਰਸਾਈਕਲ ਸਵਾਰ ਇਕ ਨੌਜਵਾਨ ਆਇਆ। ਜਿਸ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ। ਉਸ ਨੇ ਕੁੜੀ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਹੀ ਕੁੜੀ ਨੇ ਨੌਜਵਾਨ ਦੇ ਥੱਪੜ ਮਾਰ ਦਿੱਤਾ। ਜਿਸ ਤੋਂ ਬਾਅਦ ਨੌਜਵਾਨ ਨੇ ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਘਟਨਾ ਨਾਲ ਇਲਾਕੇ 'ਚ ਸਨਸਨੀ ਫੈਲ ਗਈ ਹੈ । ਦਿਨ -ਦਿਹਾੜੇ ਅਜਿਹੀ ਵਾਰਦਾਤਾਂ ਹੋਣ ਨਾਲ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਖੜੇ ਹੋ ਰਹੇ ਹਨ ।