by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਏਕੋਟ ਦੇ ਪਿੰਡ ਤਾਜਪੁਰ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਇੱਕ ਵਿਅਕਤੀ ਨੇ ਵਿਆਹ ਦੇ ਸਾਢੇ 7 ਸਾਲ ਬਾਅਦ ਵੀ ਬੱਚਾ ਨਾ ਹੋਣ ਕਾਰਨ ਆਪਣੀ ਪਤਨੀ ਨੂੰ ਜ਼ਹਿਰ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਅਧਿਕਾਰੀ ਨੇ ਕਿਹਾ ਦੋਸ਼ੀ ਆਪਣੀ ਪਤਨੀ 'ਤੇ ਸ਼ੱਕ ਕਰਦਾ ਸੀ। ਪੁਲਿਸ ਨੇ ਦੋਸ਼ੀ ਸਰਨਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ। ਦੋਸ਼ੀ ਪਿੰਡ ਦੇ ਹੀ ਗੁਰੂਦੁਆਰਾ ਸਾਹਿਬ 'ਚ ਗ੍ਰੰਥੀ ਹੈ। ਮ੍ਰਿਤਕਾ ਦੀ ਪਛਾਣ ਜਸਵਿੰਦਰ ਕੌਰ ਦੇ ਰੂਪ ਵਿੱਚ ਹੋਈ ਹੈ। ਮ੍ਰਿਤਕਾ ਦੀ ਮਾਂ ਨੇ ਕਿਹਾ ਕਿ ਸਰਨਜੀਤ ਦੇ ਬੱਚੇ ਨਾ ਹੋਣ ਤੇ ਉਸ ਨੂੰ ਪ੍ਰੇਸ਼ਾਨ ਕਰਦਾ ਸੀ। ਜਿਸ ਤੋਂ ਬਾਅਦ ਬੀਤੀ ਰਾਤ ਸਰਨਜੀਤ ਨੇ ਉਨ੍ਹਾਂ ਦੀ ਧੀ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ ਹੈ।