by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਲਵੰਡੀ ਸਾਬੋ ਤੋਂ ਮਦੰਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 1 ਨਾਬਾਲਗ ਕੁੜੀ ਦੇ ਪਿਤਾ ਨੇ ਥਾਣੇ ਸਾਹਮਣੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜ਼ਿੰਦਗੀ ਖ਼ਤਮ ਕਰ ਲਈ। ਦੱਸਿਆ ਜਾ ਰਿਹਾ 1 ਨਾਬਾਲਗ ਕੁੜੀ ਆਪਣੇ ਪ੍ਰੇਮੀ ਨਾਲ ਭੱਜ ਗਈ। ਜਿਸ ਦੀ ਕੁੜੀ ਦੇ ਪਿਤਾ ਪਰਮਜੀਤ ਸਿੰਘ ਨੇ ਪੁਲਿਸ ਸਟੇਸ਼ਨ ਰਿਪੋਰਟ ਵੀ ਦਰਜ਼ ਕਾਰਵਾਈ ਸੀ ਪਰ ਪਿਛਲੇ ਡੇਢ ਮਹੀਨੇ ਤੋਂ ਉਹ ਥਾਣੇ ਵਿੱਚ ਚੱਕਰ ਮਾਰ ਰਿਹਾ ਸੀ। ਅੱਜ ਪੀੜਤ ਪਿਤਾ ਨੇ ਥਾਣੇ 'ਚ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਪੀੜਤ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦੇ ਮੁਹਲੇ 'ਚ ਰਹਿਣ ਵਾਲਾ ਚਰਨਜੀਤ ਉਨ੍ਹਾਂ ਦੀ ਨਾਬਾਲਗ ਧੀ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਿਆ। ਉਨ੍ਹਾਂ ਦੇ ਗੁਆਂਢ 'ਚ ਰਹਿਣ ਵਾਲੇ ਕੁਝ ਲੋਕਾਂ ਵਲੋਂ ਉਸ ਦੀ ਧੀ ਨੂੰ ਭਜਾਉਣ 'ਚ ਉਸ ਦੀ ਮਦਦ ਕੀਤੀ ਗਈ ਤੇ ਉਹ ਹੁਣ ਸਾਨੂੰ ਪ੍ਰੇਸ਼ਾਨ ਕਰ ਰਹੇ ਹਨ । ਮ੍ਰਿਤਕ ਪਰਮਜੀਤ ਸਿੰਘ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ 8 ਲੋਕਾਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।