ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਦੇ ਪਿੰਡ ਭਾਗਪੁਰ ਤੋਂ ਦਿਲ- ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਪੈਸਿਆਂ ਲਈ ਭਾਣਜੇ ਨੇ ਆਪਣੇ ਮਾਮੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਭਾਣਜਾ ਤੇ ਮਾਮਾ ਦੋਵੇ ਇਮਾਰਤਾਂ ਦੀ ਉਸਾਰੀ ਦਾ ਕੰਮ ਕਰਦੇ ਸਨ । ਪੈਸਿਆਂ ਨੂੰ ਲੈ ਕੇ ਬੀਤੀ ਦਿਨੀਂ ਦੋਵੇ ਵਿਚਾਲੇ ਲੜਾਈ ਹੋ ਗਈ। ਜਿਸ ਤੋਂ ਬਾਅਦ ਭਾਣਜੇ ਨੇ ਆਪਣੇ ਮਾਮੇ ਦੇ ਸਿਰ 'ਤੇ ਹਥੌੜੇ ਨਾਲ ਹਮਲਾ ਕਰ ਦਿੱਤਾ। ਮ੍ਰਿਤਕ ਦੀ ਪਛਾਣ ਇੰਦਰਜੀਤ ਦੇ ਰੂਪ 'ਚ ਹੋਈ ਹੈ, ਜਦਕਿ ਦੋਸ਼ੀ ਭਾਣਜੇ ਦੀ ਪਛਾਣ ਸੁਨੀਲ ਦੇ ਰੂਪ ਵਿੱਚ ਹੋਈ ਹੈ ।
ਜਾਣਕਾਰੀ ਅਨੁਸਾਰ ਦੋਵਾਂ ਨੇ ਇਮਾਰਤ ਦਾ ਠੇਕਾ ਲਿਆ ਹੋਇਆ ਸੀ । ਇਸ ਦੌਰਾਨ ਹੀ ਦੋਵੇ ਰਾਤ ਨੂੰ ਸ਼ਰਾਬ ਪੀ ਰਹੇ ਸਨ ਕਿ ਪੈਸਿਆਂ ਨੂੰ ਲੈ ਕੇ ਉਨ੍ਹਾਂ ਦੀ ਆਪਸ ਵਿੱਚ ਲੜਾਈ ਹੋ ਗਈ । ਗੱਲ ਇੰਨੀ ਵੱਧ ਗਈ ਕਿ ਸੁਨੀਲ ਨੇ ਆਪਣੇ ਮਾਮੇ ਇੰਦਰਜੀਤ ਦੇ ਸਿਰ 'ਤੇ ਹਥੌੜੇ ਨਾਲ ਹਮਲਾ ਕਰ ਦਿੱਤਾ । ਕਤਲ ਕਰਨ ਤੋਂ ਬਾਅਦ ਸੁਨੀਲ ਮੌਕੇ ਤੋਂ ਫਰਾਰ ਹੋ ਗਿਆ । ਜਦੋ ਲੋਕਾਂ ਨੇ ਸਵੇਰੇ ਲਾਸ਼ ਦੇਖੀ ਤਾਂ ਉਨ੍ਹਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ । ਪੁਲਿਸ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ 'ਚ ਲੈ ਲਿਆ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ ।