ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਦੇਰ ਰਾਤ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਇੱਕ ਨਿਹੰਗ ਸਿੰਘ ਦਾ ਤੇਜ਼ਧਾਰ ਹਥਿਆਰ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ। ਬਾਅਦ 'ਚ ਰੌਲਾ ਪਾਉਂਦੇ ਹੋਏ ਨੌਜਵਾਨ ਉਥੋਂ ਭੱਜ ਗਏ। ਨਿਹੰਗ ਸਿੰਘ ਲਾਸ਼ ਖੂਨ ਨਾਲ ਲਖਪੱਖ ਹਾਲਤ ਵਿੱਚ ਸੜਕ 'ਤੇ ਪਿਆ ਸੀ। ਲੋਕਾਂ ਵਲੋਂ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੂੰ ਦਿੱਤੀ ਗਈ। ਦੱਸਿਆ ਜਾ ਰਿਹਾ ਨਿਹੰਗ ਸਿੰਘ ਬਲਦੇਵ ਸਿੰਘ ਡਰਾਈਵਰ ਵਜੋਂ ਕੰਮ ਕਰਦਾ ਸੀ। ਦੇਰ ਰਾਤ ਉਹ ਕੰਮ ਤੋਂ ਵਾਪਸ ਆਇਆ ਤੇ ਡਾਕਟਰ ਕੋਲ ਦਵਾਈ ਲੈਣ ਚਲਾ ਗਿਆ ਸੀ। ਸੁਆ ਰੋਡ ਕੋਲ ਨੌਜਵਾਨਾਂ ਨੇ ਉਸ ਦੇ ਸਿਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ।
ਅਣਪਛਾਤੇ ਨੌਜਵਾਨਾਂ ਨੇ ਉਸ ਦਾ ਪਿੱਛਾ ਕਰਕੇ ਕੁੱਟਮਾਰ ਕੀਤੀ ਤੇ ਬਾਅਦ 'ਚ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਜਾਣਕਾਰੀ ਅਨੁਸਾਰ ਬਲਦੇਵ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਛਬੀਲ ਲਗਾਈ ਸੀ। ਇਸ ਦੌਰਾਨ ਬਲਦੇਵ ਦੀ ਕੁਝ ਨੌਜਵਾਨਾਂ ਨਾਲ ਲੜਾਈ ਹੋ ਗਈ ਸੀ। ਪਰਿਵਾਰਿਕ ਮੈਬਰਾਂ ਨੇ ਸ਼ੱਕ ਜ਼ਾਹਿਰ ਕੀਤਾ ਹੈ ਕਿ ਬਲਦੇਵ ਦਾ ਦੁਸ਼ਮਣੀ ਵਿੱਚ ਨੌਜਵਾਨਾਂ ਨੇ ਕਤਲ ਕੀਤਾ ਹੈ। ਪਰਿਵਾਰਿਕ ਮੈਬਰਾਂ ਦੇ ਦੋਸ਼ ਹਨ ਕਿ ਉਕਤ ਨੌਜਵਾਨ ਨਸ਼ਾ ਵੇਚਣ ਦਾ ਕੰਮ ਕਰਦੇ ਹਨ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।