by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਹਥਿਆਰਾ ਨਾਲ ਸੋਸ਼ਲ ਮੀਡੀਆ 'ਤੇ ਤਸਵੀਰਾਂ ਪਾਉਣ ਵਾਲਿਆਂ 'ਤੇ ਪੁਲਿਸ ਵਲੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਬਾਵਜੂਦ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਅੰਮ੍ਰਿਤਸਰ 'ਚ ਵੀ ਪਿਛਲੀ ਦਿਨਾਂ ਤੋਂ ਵੱਡੀਆਂ ਵਾਰਦਾਤਾਂ ਦੀਆਂ ਖਬਰਾਂ ਸਾਹਮਣੇ ਆ ਰਿਹਾ ਹਨ। ਦੱਸਿਆ ਜਾ ਰਿਹਾ ਕਿ ਹੁਣ ਇਕ ਵਾਰ ਫਿਰ ਫਾਰਮੈਸੀ ਦੀ ਦੁਕਾਨ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਇਕ ਲੁਟੇਰੇ ਨੇ ਦੁਕਾਨ ਅੰਦਰ ਦਾਖਲ ਹੋ ਕੇ ਗੰਨ ਪੁਆਇੰਟ 'ਤੇ 35 ਹਜ਼ਾਰ ਰੁਪਏ ਦੀ ਲੁੱਟ ਕੀਤੀ 'ਤੇ ਮੌਕੇ ਤੋਂ ਫਰਾਰ ਹੋ ਗਿਆ। ਇਹ ਸਾਰੀ ਘਟਨਾ CCTV ਕਮਰੇ 'ਚ ਕੈਦ ਹੋ ਗਈ । CCTV ਕਮਰੇ 'ਚ ਦੇਖਿਆ ਜਾ ਸਕਦਾ ਹੈ ਕਿ ਲੁਟੇਰਾ ਜਦੋ ਦੁਕਾਨ ਅੰਦਰ ਜਾਂਦਾ ਹੈ ਤਾਂ ਆਪਣੇ ਫੋਨ 'ਤੇ ਕਿਸੇ ਨਾਲ ਗੱਲ ਕਰਦਾ ਹੈ। ਇਸ ਦੌਰਾਨ ਲੁਟੇਰਾ ਕੈਸ਼ ਕਾਊਂਟਰ 'ਤੇ ਬੈਠੇ ਨੌਜਵਾਨਾਂ ਨੂੰ ਪਿਸਤੌਲ ਦੀ ਨੋਕ 'ਤੇ ਡਰਾ ਕੇ ਪੈਸੇ ਕੱਢ ਕੇ ਮੌਕੇ ਤੋਂ ਫਰਾਰ ਗਿਆ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ