ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾਂ ਦੇ ਪਿੰਡ ਸਾਹਨੇਵਾਲ ਤੋਂ ਦਿਲ -ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ। ਜਿੱਥੇ ਇੱਕ ਪਤੀ ਨੇ ਆਪਣੀ ਪਤਨੀ ਦਾ ਗਲਾ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ । ਕਤਲ ਤੋਂ ਬਾਅਦ ਦੋਸ਼ੀ ਨੇ ਲਾਸ਼ ਨੂੰ ਨਹਿਰ ਦੇ ਪੁੱਲ ਕੋਲ ਸੁੱਟ ਦਿੱਤਾ। ਲਾਸ਼ ਨੂੰ ਸੁੱਟਣ ਤੋਂ ਬਾਅਦ ਦੋਸ਼ੀ ਨੇ ਪੁਲਿਸ ਨੂੰ ਫੋਨ ਕਰ ਕਿਹਾ ਕਿ ਉਸ ਦੀ ਪਤਨੀ ਨੂੰ ਕੁਝ ਨੌਜਵਾਨਾਂ ਨੇ ਅਗਵਾ ਕਰ ਲਿਆ । ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕੀਤੀ ।
ਜਦੋ ਪੁਲਿਸ ਨੇ ਉਕਤ ਵਿਅਕਤੀ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਵਿਅਕਤੀ ਨੇ ਆਪਣਾ ਜ਼ੁਲਮ ਕਬੂਲ ਕੀਤਾ। ਮ੍ਰਿਤਕਾਂ ਦੀ ਪਛਾਣ ਅਜੇਪਾਲ ਦੇ ਰੂਪ 'ਚ ਹੋਈ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ । ਦੋਸ਼ੀ ਦੀ ਪਛਾਣ ਜੈਦੇਵ ਦੇ ਰੂਪ 'ਚ ਹੋਈ ਹੈ। ਦੋਸ਼ੀ ਨੇ ਦੱਸਿਆ ਕਿ ਉਸ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਦਾ ਕਿਸੇ ਨਾਲ ਅਫੇਅਰ ਚੱਲ ਰਿਹਾ ਹੈ। ਜਿਸ ਕਾਰਨ ਉਸ ਨੇ ਕਤਲ ਕੀਤਾ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਭੇਜ ਦਿੱਤਾ ਹੈ ।