ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ , ਜਿੱਥੇ ਇੱਕ ਪਿਓ ਨੇ ਆਪਣੀ 16 ਸਾਲਾਂ ਧੀ ਦੇ ਚਰਿੱਤਰ 'ਤੇ ਸ਼ੱਕ ਹੋਣ ਕਰਕੇ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਇਨ੍ਹਾਂ ਹੀ ਨਹੀ, ਹੈਵਾਨ ਪਿਓ ਨੇ ਬੱਚੀ ਦੀ ਲਾਸ਼ ਨੂੰ ਮੋਟਰਸਾਈਕਲ ਨਾਲ ਬੰਨ੍ਹ ਕੇ ਪੂਰੇ ਪਿੰਡ 'ਚ ਘੁਮਾਇਆ । ਜਿਸ ਤੋਂ ਬਾਅਦ ਲਾਸ਼ ਰੇਲਵੇ ਲਾਈਨ ਕੋਲ ਸੁੱਟ ਦਿੱਤੀ । ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ 'ਚ ਲੈ ਲਿਆ, ਹਾਲਾਂਕਿ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਪਿਤਾ ਮੌਕੇ ਤੋਂ ਫਰਾਰ ਹੋ ਗਿਆ।
ਫਿਲਹਾਲ ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਇਸ ਘਟਨਾ ਨਾਲ ਪਿੰਡ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ । ਜਾਣਕਾਰੀ ਅਨੁਸਾਰ ਟਾਂਗਰਾ ਦੇ ਪਿੰਡ ਮੁੱਛਲ 'ਚ ਕੁਝ ਦਿਨਾਂ ਤੋਂ ਲਾਪਤਾ ਨਾਬਾਲਗ ਕੁੜੀ ਅੱਜ ਵਾਪਸ ਆਪਣੇ ਘਰ ਪਰਤੀ ਸੀ। ਜਿਸ ਨੂੰ ਦੇਖ ਕੇ ਗੁੱਸੇ 'ਚ ਪਿਤਾ ਨੇ ਉਸ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ । ਇਹ ਸਾਰੀ ਘਟਨਾ ਮੌਕੇ 'ਤੇ ਲੱਗੇ CCTV ਕੈਮਰਿਆਂ 'ਚ ਕੈਦ ਹੋ ਗਈ।