by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਝਬਾਲ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ, ਜਿਥੇ ਜਾਇਦਾਦ ਨੂੰ ਲੈ ਕੇ ਇਕ ਸਾਬਕਾ ਫੋਜੀ ਵਲੋਂ ਆਪਣੇ ਪਿਓ ਦਾ ਗੋਲੀ ਮਾਰ ਕੇ ਕਤਲ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪਿੰਡ ਕੋਟ ਧਰਮ ਚੰਦ ਵਿਖੇ ਸਾਬਕਾ ਫੋਜੀ ਦਿਲਬਾਗ ਸਿੰਘ ਦਾ ਆਪਣੇ ਪਿਤਾ ਜਾਇਦਾਦ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਜਦੋ ਦਿਲਬਾਗ ਦਾ ਪਿਤਾ ਰਘਬੀਰ ਸਿੰਘ ਆਪਣੇ ਭਰਾ ਮਹਿਤਾਬ ਸਿੰਘ ਦੇ ਘਰ ਰਹਿ ਰਿਹਾ ਸੀ। ਦਿਲਬਾਗ ਸਿੰਘ ਨੇ ਪਣੇ ਲਾਇਸੈਂਸੀ ਰਿਵਾਲਵਰ ਨਾਲ ਆਪਣੇ ਪਿਤਾ ਨੂੰ ਗੋਲੀ ਮਾਰ ਦਿੱਤੀ। ਜਿਸ ਕਾਰਨ ਉਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਵਿੱਚ ਭੇਜ ਦਿੱਤਾ ਗਿਆ।