by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਦਿੱਲੀ ਤੋਂ ਦਿਲ- ਦਹਿਲਾਉਣ ਵਾਲਾ ਇਕ ਮਾਮਲਾ ਸਾਹਮਣੇ ਆ ਰਿਹਾ ਹੈ, ਜਿਥੇ ਇੱਕ ਨਾਲੇ 'ਚ ਪਏ ਸੂਟਕੇਸ 'ਚੋ ਇੱਕ ਔਰਤ ਦੀ ਲਾਸ਼ ਬਰਾਮਦ ਹੋਈ ਹੈ ਪਰ ਲਾਸ਼ ਦੇ ਸਰੀਰ 'ਤੇ ਸੁੱਟ ਦੇ ਕੋਈ ਨਿਸ਼ਾਨ ਨਹੀਂ ਹਨ। ਫਿਲਹਾਲ ਲਾਸ਼ ਦੀ ਪਛਾਣ ਕਰਨਾ ਮੁਸ਼ਕਲ ਹੈ। ਸੂਟਕੇਸ ਤੋਂ ਨਿਕਲਣ ਵਾਲੀ ਬਦਬੂ ਤੋਂ ਬਾਅਦ ਇੱਕ ਰਾਹਗੀਰ ਨੇ ਸੂਟਕੇਸ ਦੇਖਿਆ ਤੇ ਪੁਲਿਸ ਨੂੰ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ। ਪੁਲਿਸ ਅਧਿਕਾਰੀ ਨੇ ਕਿਹਾ ਕਿ ਪੀੜਤਾ ਦੀ ਪਛਾਣ ਹਾਲੇ ਨਹੀ ਹੋਈ ਹੈ। ਪੁਲਿਸ ਵਲੋਂ ਲਾਸ਼ ਨੂੰ ਮੁਰਦਾਘਰ ਰੱਖਵਾ ਦਿੱਤਾ ਗਿਆ ਹੈ। ਲਾਸ਼ ਤੇ ਸੂਟਕੇਸ ਦੇ ਨਮੂਨੇ ਫੋਰੈਂਸਿਕ ਜਾਂਚ ਲਈ ਭੇਜੇ ਗਏ ਹਨ । ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।