by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਲੋਟ ਤੋਂ ਦਿਲ- ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਹੀ ਹੈ, ਜਿਥੇ ਕੁਝ ਅਣਪਛਾਤੇ ਵਿਕਅਤੀਆਂ ਵਲੋਂ ਬਾਗ ਦੇ ਠੇਕੇਦਾਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਮ੍ਰਿਤਕ ਦੇ ਮੁੰਡੇ ਵਲੋਂ ਦਿੱਤੇ ਬਿਆਨਾਂ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਦੇ ਮੁੰਡੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਸਦੇ ਪਿਤਾ ਹਰਜਿੰਦਰ ਸਿੰਘ ਵਾਸੀ ਫਿਰੋਜ਼ਪੁਰ ਕੋਲ ਕਿੰਗਰਾ ਕੋਲ ਅਮਰੂਦਾਂ ਦਾ ਬਾਗ ਠੇਕੇ 'ਤੇ ਸੀ। ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।