ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ ਦੇ ਰੋਹਤਕ ਤੋਂ ਦਿਲ -ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਇੱਕ ਕਮਰੇ' 'ਚੋ ਪੂਰੇ ਪਰਿਵਾਰ ਦੀਆਂ ਲਾਸ਼ਾ ਮਿਲਣ ਨਾਲ ਸਨਸਨੀ ਫੈਲ ਗਈ ਹੈ। ਦੱਸਿਆ ਜਾ ਰਿਹਾ ਮ੍ਰਿਤਕ ਡਾਕਟਰ ਨੇ ਚਾਕੂ ਨਾਲ ਆਪਣੀ ਪਤਨੀ ਤੇ ਪੁੱਤ -ਧੀ ਦਾ ਗਲਾ ਵੱਢ ਬੇਰਹਿਮੀ ਨਾਲ ਕਤਲ ਕਰ ਕੀਤਾ । ਜਿਸ ਤੋਂ ਬਾਅਦ ਖੁਦ੍ਹ ਵੀ ਖ਼ੁਦਕੁਸ਼ੀ ਕਰ ਲਈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਮੌਕੇ ਤੋਂ ਇੱਕ ਸੁਸਾਈਡ ਨੋਟ ਮਿਲਿਆ ਹੈ। ਜਿਸ 'ਚ ਮ੍ਰਿਤਕ ਵਿਨੋਦ ਨੇ ਦੱਸਿਆ ਕਿ ਉਹ ਡਿਪ੍ਰੈਸ਼ਨ ਦਾ ਸ਼ਿਕਾਰ ਹੈ ਤੇ ਕਾਫੀ ਸਮੇ ਤੋਂ ਪ੍ਰੇਸ਼ਾਨ ਸੀ, ਜਿਸ ਕਾਰਨ ਉਹ ਆਪਣੇ ਪਰਿਵਾਰ ਨਾਲ ਖ਼ੁਦਕੁਸ਼ੀ ਕਰ ਰਿਹਾ ਹੈ।
ਜਾਂਚ ਦੌਰਾਨ ਪੁਲਿਸ ਨੂੰ ਨੀਂਦ ਦੀਆਂ ਗੋਲੀਆਂ ਵੀ ਬਰਾਮਦ ਹੋਇਆ ਹਨ। ਡਾਕਟਰ ਨੇ ਪਹਿਲਾਂ ਆਪਣੀ ਪਤਨੀ ਤੇ ਬੱਚਿਆਂ ਨੂੰ ਗੋਲੀਆਂ ਦਿੱਤੀਆਂ ਤੇ ਫਿਰ ਸਾਰੀਆਂ ਦਾ ਗਲਾ ਵੱਢ ਦਿੱਤਾ। ਪੁਲਿਸ ਅਧਿਕਾਰੀ ਨੇ ਕਿਹਾ ਵਿਨੋਦ ਦੀ ਮੌਤ ਕਿਵੇਂ ਹੋਈ,ਇਸ ਦਾ ਅੱਗੇ ਦੀ ਜਾਂਚ ਤੋਂ ਬਾਅਦ ਪਤਾ ਲੱਗ ਸਕੇਗਾ। ਪੁਲਿਸ ਨੂੰ ਕਮਰੇ 'ਚੋ ਸ਼ਰਾਬ ਤੇ ਟੀਕੇ ਬਰਾਮਦ ਹੋਏ ਹਨ। ਘਟਨਾ ਦਾ ਉਸ ਸਮੇ ਪਤਾ ਲਗਾ ਜਦੋ ਵਿਨੋਦ ਦਾ ਛੋਟਾ ਭਰਾ ਵਿਕਰਮ ਘਰ ਆਇਆ ਤਾਂ ਉਸ ਨੇ ਦੇਖਿਆ ਕਿ ਪੂਰਾ ਪਰਿਵਾਰ ਮ੍ਰਿਤਕ ਪਿਆ ਸੀ। ਉਸ ਨੇ ਇਸ ਘਟਨਾ ਦੀ ਸੂਚਨਾ ਮੌਕੇ 'ਤੇ ਪੁਲਿਸ ਨੂੰ ਦਿੱਤੀ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।