by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੁਲਤਾਨਪੁਰ ਲੋਧੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਰਿਸ਼ਤਿਆਂ ਨੂੰ ਤਾਰ -ਤਾਰ ਕੀਤਾ ਗਿਆ। ਦੱਸਿਆ ਜਾ ਰਿਹਾ ਮਾਮੂਲੀ ਗੱਲ ਨੂੰ ਲੈ ਕੇ ਹੋਰ ਲੜਾਈ ਦੌਰਾਨ ਪਿਓ ਵਲੋਂ ਆਪਣੇ ਪੁੱਤ ਪ੍ਰਵੇਸ਼ ਤੇ ਨੂੰਹ 'ਤੇ ਤੇਜ਼ਾਬ ਸੁੱਟ ਦਿੱਤਾ। ਜਿਸ ਕਾਰਨ ਦੋਵੇ ਬੁਰੀ ਤਰਾਂ ਝੁਲਸ ਗਏ ।ਇਸ ਹਮਲੇ ਨਾਲ ਮੁੰਡੇ ਦਾ ਸਾਰਾ ਮੂੰਹ ਝੁਲਸ ਗਿਆ ,ਦੋਵਾਂ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਪੀੜਤ ਪ੍ਰਵੇਸ਼ ਨੇ ਦੱਸਿਆ ਕਿ ਉਨ੍ਹਾਂ ਦਾ ਪਿਤਾ ਉਨ੍ਹਾਂ ਨਾਲ ਲੜਾਈ ਕਰਦਾ ਹੈ। ਦੇਰ ਰਾਤ ਜਦੋ ਉਹ ਘਰ ਵਾਪਸ ਆਏ ਤਾਂ ਉਸ ਦੇ ਪਿਤਾ ਨੇ ਉਸ ਦੀ ਮਾਤਾ ਤੇ ਪਤਨੀ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ।ਜਿਸ ਤੋਂ ਬਾਅਦ ਸਾਡੇ 'ਤੇ ਤੇਜ਼ਾਬ ਸੁੱਟ ਦਿੱਤਾ। ਫਿਲਹਾਲ ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।ਦੋਸ਼ੀ ਦੀ ਗ੍ਰਿਫ਼ਤਾਰੀ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ।