ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ ਦੇ ਸੋਨੀਪਤ ਤੋਂ ਦਿਲ -ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਕਤਲ ਦਾ 9 ਮਹੀਨਿਆਂ ਬਾਅਦ ਖੁਲਾਸਾ ਹੋਇਆ ਹੈ। ਦੱਸਿਆ ਜਾ ਰਿਹਾ ਪ੍ਰੇਮੀ ਨੇ ਪਹਿਲਾਂ ਆਪਣੀ ਪ੍ਰੇਮਿਕਾ ਨੂੰ ਕੈਨੇਡਾ ਤੋਂ ਬੁਲਾਇਆ ਤੇ ਫਿਰ ਉਸ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ।ਜਿਸ ਤੋਂ ਬਾਅਦ ਉਸ ਦੀ ਲਾਸ਼ ਨੂੰ ਆਪਣੇ ਫਾਰਮ ਹਾਊਸ ਵਿੱਚ ਦਫ਼ਨਾ ਦਿੱਤਾ । ਜਾਣਕਾਰੀ ਅਨੁਸਾਰ ਵਾਰਦਾਤ ਨੂੰ ਸਾਲ 2022 ਜੂਨ ਦੇ ਮਹੀਨੇ 'ਚ ਅੰਜਾਮ ਦਿੱਤਾ ਗਿਆ ਸੀ। ਪ੍ਰੇਮਿਕਾ ਦੇ ਪਰਿਵਾਰਿਕ ਮੈਬਰਾਂ ਨੇ ਇਸ ਸਾਲ ਹੀ ਕੁੜੀ ਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ਼ ਕਰਵਾਈ ਸੀ ਪਰ ਮਾਮਲੇ ਦੀ ਪੁਲਿਸ ਵਲੋਂ ਕੋਈ ਕਾਰਵਾਈ ਨਾ ਹੋਣ ਤੋਂ ਬਾਅਦ ਪਰਿਵਾਰਿਕ ਮੈਬਰਾਂ ਵਲੋਂ ਗ੍ਰਹਿਮੰਤਰੀ ਅਨਿਲ ਵਿੱਜ ਕੋਲ ਸ਼ਿਕਾਇਤ ਕੀਤੀ ਗਈ ਸੀ। ਜਿਸ ਤੋਂ ਬਾਅਦ ਮਾਮਲੇ ਦਾ ਖੁਲਾਸਾ ਹੋਇਆ ।ਦੋਸ਼ੀ ਦਾ ਨਾਮ ਸੁਨੀਲ ਤੇ ਮ੍ਰਿਤਕ ਦਾ ਨਾਮ ਮੋਨਿਕਾ ਦੱਸਿਆ ਜਾ ਰਿਹਾ ਹੈ ।ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।
by jaskamal