ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੁਨਾਮ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ ,ਜਿੱਥੇ ਨਵਾਂ ਬਾਜ਼ਾਰ ਵਿਖੇ ਅੱਜ ਸਵੇਰੇ ਕੰਮ 'ਤੇ ਜਾ ਰਹੀ ਪਤਨੀ 'ਤੇ ਪਤੀ ਨੇ ਗੰਡਾਸੇ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜਖ਼ਮੀ ਕਰ ਦਿੱਤਾ। ਇਨ੍ਹਾਂ ਹੀ ਨਹੀ ਇਸ ਤੋਂ ਬਾਅਦ ਖੁਦ ਵੀ ਜ਼ਹਿਰ ਨਿਗਲ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ । ਲੋਕਾਂ ਵਲੋਂ ਦੋਵਾਂ ਨੂੰ ਮੌਕੇ 'ਤੇ ਹਸਪਤਾਲ ਭਰਤੀ ਕਰਵਾਇਆ ਗਿਆ ,ਜਿੱਥੇ ਹਾਲਤ ਨਾਜ਼ੁਕ ਹੋਣ ਕਰਕੇ ਡਾਕਟਰਾਂ ਵਲੋਂ ਦੂਜੇ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਸ ਘਟਨਾ ਨਾਲ ਪੂਰੇ ਬਾਜ਼ਾਰ 'ਚ ਸਨਸਨੀ ਫੈਲ ਗਈ ਹੈ। ਦੱਸਿਆ ਜਾ ਰਿਹਾ ਜਦੋ ਚਸ਼ਮਦੀਦਾਂ ਵਲੋਂ ਹਮਲਾਵਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਨੇ ਲੋਕਾਂ ਵਲੋਂ ਗੰਡਾਸਾ ਲਹਿਰਾਉਣਾ ਸ਼ੁਰੂ ਕਰ ਦਿੱਤਾ ।
ਇਸ ਦੇ ਬਾਵਜੂਦ ਵੀ ਕੁਝ ਨੌਜਵਾਨਾਂ ਨੇ ਕਿਸੇ ਤਰ੍ਹਾਂ ਹਮਲਾਵਰ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ । ਪੁਲਿਸ ਅਧਿਕਾਰੀ ਦੀਪਇੰਦਰਪਾਲ ਸਿੰਘ ਨੇ ਦੱਸਿਆ ਕਿ ਸੁਨਾਮ ਦੇ ਰਹਿਣ ਵਾਲੇ ਗੁਰਦਿਆਲ ਸਿੰਘ ਦੀ ਆਪਣੀ ਪਤਨੀ ਰਾਜਵਿੰਦਰ ਕੌਰ ਨਾਲ ਪਿਛਲੇ ਕਾਫੀ ਸਮੇ ਤੋਂ ਲੜਾਈ ਚੱਲ ਰਹੀ ਸੀ । ਜਿਸ ਕਰਕੇ ਰਾਜਵਿੰਦਰ ਕੌਰ ਆਪਣੇ ਪੇਕੇ ਘਰ ਰਹਿ ਰਹੀ ਸੀ ਤੇ ਕਿਸੇ ਦੁਕਾਨ 'ਤੇ ਨੌਕਰੀ ਕਰਦੀ ਸੀ । ਅੱਜ ਸਵੇਰੇ ਜਦੋ ਉਹ ਕੰਮ 'ਤੇ ਜਾ ਰਹੀ ਸੀ ਤਾਂ ਰਸਤੇ 'ਚ ਉਸ ਦੇ ਪਤੀ ਨੇ ਗੰਡਾਸੇ ਨਾਲ ਹਮਲਾ ਕਰ ਦਿੱਤਾ ਤੇ ਬਾਅਦ 'ਚ ਖੁਦ ਵੀ ਜ਼ਹਿਰ ਨਿਗਲ ਲਿਆ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।