by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਹੁਸ਼ਿਆਰਪੁਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ , ਜਿੱਥੇ ਚਿੰਤਪੁਰਨੀ ਰੋਡ ਕੋਲ ਪਿੰਡ ਕੋਟਲਾ ਨੂੰ ਜਾਣ ਵਾਲੇ ਰੋਡ 'ਤੇ ਇੱਕ ਨੌਜਵਾਨ ਆਪਣੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ। ਇਸ ਦੌਰਾਨ ਕੁਝ ਐਕਟਿਵਾ ਸਵਾਰ ਨੌਜਵਾਨਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਨੌਜਵਾਨ ਨੇ ਦੱਸਿਆ ਕਿ ਉਹ ਪਿੰਡ ਕੋਟਲਾ ਦਾ ਰਹਿਣ ਵਾਲਾ ਹੈ। ਜਦੋ ਉਹ ਆਪਣੇ ਕੰਮ ਤੋਂ ਨਿਕਲ ਕੇ ਆਪਣੇ ਦੋਸਤ ਨੂੰ ਘਰ ਛੱਡਣ ਤੋਂ ਬਾਅਦ ਆਪਣੇ ਘਰ ਜਾ ਰਿਹਾ ਸੀ ਤਾਂ ਪਿੰਡ ਦੇ ਸਰਪੰਚ ਦੀ ਰਿਹਾਇਸ਼ ਕੋਲ ਕੁਝ ਨੌਜਵਾਨਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਲੋਕਾਂ ਨੇ ਜਦੋ ਰੌਲਾ ਸੁਣਿਆ ਤਾਂ ਉਹ ਮਦਦ ਲਈ ਬਾਹਰ ਆ ਗਏ ।ਜਿਨ੍ਹਾਂ ਨੂੰ ਦੇਖ ਕੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਨਾਲ ਪਿੰਡ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ । ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ। ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।