by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ੍ਰੀ ਮੁਕਤਸਰ ਸਾਹਿਬ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਲੁਟੇਰਿਆਂ ਨੇ ਡਾਕਟਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਲੁਟੇਰੇ ਕਤਲ ਤੋਂ ਬਾਅਦ ਨਕਦੀ ਲੈ ਕੇ ਮੌਕੇ ਤੋਂ ਫਰਾਰ ਹੋ ਗਏ। ਚੋਰਾਂ ਨੇ ਲੋਹੇ ਦੀਆਂ ਰਾਡਾਂ ਨਾਲ ਡਾਕਟਰ 'ਤੇ ਹਮਲਾ ਕੀਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤੀ ਹੈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਘਰ 'ਚ ਲ਼ੱਗੇ CCTV ਕੈਮਰੇ ਦੀ ਜਾਂਚ ਸ਼ੁਰੂ ਕਰ ਦਿੱਤੀ । ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ,ਜਦਕਿ ਪਰਿਵਾਰਿਕ ਮੈਬਰਾਂ ਦਾ ਰੋ- ਰੋ ਬੁਰਾ ਹਾਲ ਹੈ ।