by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਦੇ ਨੇੜੇ ਗੁਰੂ ਮੱਲੀਆਂ ਰੋਡ ਤੇ ਇਕ ਪੈਟਰੋਲ ਪੰਪ 'ਤੇ ਲੱਖਾਂ ਦੀ ਲੁੱਟ ਦੀ ਵਾਰਦਾਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ 2 ਅਣਪਛਾਤੇ ਮੁੰਡਿਆਂ ਨੇ ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਹ ਲੁਟੇਰੇ ਹੱਥਾਂ 'ਚ ਹਥਿਆਰ ਲੈ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਆਏ ਸੀ। ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ 90 ਹਜ਼ਾਰ ਦੀ ਨਕਦੀ ਲੈ ਕੇ ਫਰਾਰ ਹੋ ਗਏ ਹਨ। ਇਹ ਸਾਰੀ ਘਟਨਾ CCTV ਵਿੱਚ ਕੈਦ ਹੋ ਗਈ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।