by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਠਿੰਡਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸੁਵਿਧਾ ਕੇਂਦਰ 'ਚ ਚੋਰਾਂ ਨੇ ਲੱਖਾਂ ਰੁਪਏ ਦੀ ਚੋਰੀ ਕੀਤੀ ਹੈ। ਦੱਸਿਆ ਜਾ ਰਿਹਾ ਲੁਟੇਰੇ ਸੁਵਿਧਾ ਕੇਂਦਰ 'ਚ ਲੱਗੇ CCTV ਕੈਮਰੇ ਤੇ ਡੀ. ਵੀ. ਆਰ ਵੀ ਲੈ ਕੇ ਮੌਕੇ ਤੋਂ ਫਰਾਰ ਹੋ ਗਏ ।ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।ਘਟਨਾ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਚੋਰ ਸੁਵਿਧਾ ਕੇਂਦਰ ਵਿੱਚ ਰੱਖੀ ਨਕਦੀ ਲਾਕਰ ਨੂੰ ਹੀ ਚੋਰੀ ਕਰਕੇ ਲੈ ਗਏ। ਜਿਸ 'ਚ 20 ਲੱਖ ਤੋਂ ਵੱਧ ਦੀ ਨਕਦੀ ਪਈ ਹੋਈ ਸੀ ।ਸਵੇਰੇ ਜਦੋ ਸਟਾਫ ਨੇ ਮੌਕੇ 'ਤੇ ਪਹੁੰਚ ਦੇਖਿਆ ਤਾਂ ਸੁਵਿਧਾ ਕੇਂਦਰ ਦੇ ਮੁੱਖ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ ।ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।