ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਠਿੰਡਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਚਾਚੇ ਦੇ ਮੁੰਡੇ ਨੇ ਆਪਣੇ ਹੀ ਭਰਾ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਚਾਚੇ ਦੇ ਮੁੰਡੇ ਨੇ ਆਪਣੇ ਹੀ ਭਰਾ ਦੇ ਕਿਰਚਾਂ ਨਾਲ ਹਮਲਾ ਕਰ ਦਿੱਤਾ । ਜਖ਼ਮੀ ਵਿਅਕਤੀ ਨੂੰ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਲਾਸ਼ ਕਬਜ਼ੇ ਵਿਚ ਲੈ ਕੇ 3 ਵਿਕਅਤੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
ਮ੍ਰਿਤਕ ਦੀ ਪਛਾਣ ਸਤਨਾਮ ਸਿੰਘ ਦੇ ਰੂਪ 'ਚ ਹੋਈ ਹੈ । ਜਾਣਕਾਰੀ ਅਨੁਸਾਰ ਉਸ ਦੀ ਆਪਣੇ ਚਾਚੇ ਦੇ ਮੁੰਡੇ ਜਸਪ੍ਰੀਤ ਸਿੰਘ ਨਾਲ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ । ਗੁੱਸੇ 'ਚ ਆ ਕੇ ਜਸਪ੍ਰੀਤ ਸਿੰਘ ਨੇ ਸਤਨਾਮ ਸਿੰਘ ਦਾ ਕਿਰਚਾਂ ਨਾਲ ਹਮਲਾ ਕਰ ਦਿੱਤਾ । ਜਿਸ ਤੋਂ ਬਾਅਦ ਸਤਨਾਮ ਨੂੰ ਜਖ਼ਮੀ ਹਾਲਤ 'ਚ ਹਸਪਤਾਲ ਲਿਜਾਇਆ ਗਿਆ ,ਪਰ ਉੱਥੇ ਡਾਕਟਰਾਂ ਨੇ ਮ੍ਰਿਤਕ ਕਰਾਰ ਦਿੱਤਾ । ਫਿਲਹਾਲ ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ ।