ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਗਰੂਰ ਦੇ ਸੁਨਾਮ ਤੋਂ ਦਿਲ- ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਪਿੰਡ ਬਖ਼ਸ਼ੀਵਾਲਾ 'ਚ ਇਕ ਪਤਨੀ ਨੇ ਆਪਣੇ ਪਤੀ ਦਾ ਕਤਲ ਕਰਕੇ ਲਾਸ਼ ਨੂੰ ਫਲੱਸ਼ ਟੈਂਕ 'ਚ ਦੱਬ ਦਿੱਤਾ ਤੇ ਫਿਰ ਪੁਲਿਸ ਕੋਲ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾ ਦਿੱਤੀ। ਦੋਸ਼ੀ ਪਤਨੀ ਦਾ ਨਾਂ ਰਾਜੀ ਕੌਰ ਦੱਸਿਆ ਜਾ ਰਿਹਾ । ਪੁਲਿਸ ਨੇ ਜਾਂਚ ਤੋਂ ਬਾਅਦ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਘਰ ਦੇ ਫਲੱਸ਼ ਟੈਂਕ 'ਚੋ ਬਰਾਮਦ ਕਰ ਲਿਆ। ਜਿਸ ਨਾਲ ਸਾਰੇ ਇਲਾਕੇ 'ਚ ਸਨਸਨੀ ਫੈਲ ਗਈ। ਜਾਣਕਾਰੀ ਅਨੁਸਾਰ ਪਿੰਡ ਬਖ਼ਸ਼ੀਵਾਲਾ ਦੇ ਗਰੀਬ ਪਰਿਵਾਰ ਨਾਲ ਸਬੰਧਤ ਨੌਜਵਾਨ ਕਾਲਾ ਇਕ ਮਹੀਨੇ ਤੋਂ ਲਾਪਤਾ ਸੀ। ਘਰਵਾਲੀ ਦੇ ਕਹਿਣ ਤੇ ਪਰਿਵਾਰਿਕ ਮੈਬਰਾਂ ਨੇ ਗੁੰਮਸ਼ੁਦਾ ਸੀ ਰਿਪੋਰਟ ਦਰਜ ਕਰਵਾਈ ਸੀ ਪਰ ਜਦੋ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਤਾਂ ਲਾਸ਼ ਫਲੱਸ਼ ਟੈਂਕ 'ਚੋਂ ਬਰਾਮਦ ਹੋਈ। ਪੁਲਿਸ ਨੂੰ ਜਾਂਚ 'ਚ ਪਤਾ ਲਗਾ ਕਿ ਪਤਨੀ ਨੇ ਨਾਜਾਇਜ਼ ਸਬੰਧਾਂ ਦੇ ਚਲਦੇ ਆਪਣੇ ਪਤੀ ਦਾ ਕਤਲ ਕੀਤਾ । ਪਰਿਵਾਰਿਕ ਮੈਬਰਾਂ ਨੇ ਕਿਹਾ ਸਾਨੂੰ ਕਾਲੇ ਦੀ ਘਰਵਾਲੀ 'ਤੇ ਪਹਿਲਾਂ ਹੀ ਸ਼ੱਕ ਸੀ । ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ।
by jaskamal