by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਗਲੀ 'ਚ ਐਕਟਿਵ ਖੜੀ ਕਰਨ ਨੂੰ ਲੈ ਕੇ ਹੋਈ ਲਾਡੀ ਤੋਂ ਬਾਅਦ ਇਕ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤ ਦਾ ਸਾਹਮਣੇ ਘਰ ਵਿੱਚ ਰਹਿਣ ਵਾਲੇ ਇਕ ਨੌਜਵਾਨ ਨਾਲ ਪਾਰਕਿੰਗ ਨੂੰ ਲੈ ਕੇ ਵਿਵਾਦ ਹੋ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਤੇ ਇਲਾਕੇ ਦੇ ਹੋਰ ਲੋਕਾਂ ਨੇ ਮਿਲ ਕੇ ਮਾਮਲਾ ਸ਼ਾਤ ਕਰਵਾ ਦਿੱਤਾ ਸੀ। ਇਸ ਤੋਂ ਕੁਝ ਸਮੇ ਬਾਅਦ ਦੋਸ਼ੀ ਨੌਜਵਾਨ ਨੇ ਆਪਣੇ ਸਾਥੀਆਂ ਨਾਲ ਉਸ ਦੇ ਪੁੱਤ ਤੇ ਹਮਲਾ ਕਰ ਦਿੱਤਾ । ਦੋਸ਼ੀਆਂ ਦੇ ਉਸ ਦੇ ਪੁੱਤ ਦੀ ਗਰਦਨ ਦੇ ਪਿਛਲੇ ਪਾਸੇ ਕਿਰਚ ਨਾਲ ਵਾਰ ਕੀਤੇ । ਜਿਸ ਤੋਂ ਬਾਅਦ ਉਹ ਜਖ਼ਮੀ ਹੋ ਗਿਆ ਜਖ਼ਮੀ ਹਾਲਤ ਵਿੱਚ ਹਸਪਤਾਲ ਦਾਖਿਲ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।