by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਗੰਨ ਕਲਚਰ ਨੂੰ ਸਰਕਾਰ ਵਲੋਂ ਖਤਮ ਕੀਤਾ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਵੀ ਗੋਲੀਆਂ ਚਲਾਉਣਾਂ ਆਮ ਹੋ ਚੁੱਕਾ ਹੈ। ਅੰਮ੍ਰਿਤਸਰ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ,ਜਿੱਥੇ ਫਤਾਹਪੁਰ ਇਲਾਕੇ 'ਚ ਇਕ ਸਬਜ਼ੀ ਵਿਕਰੇਤਾ 'ਤੇ 10 ਤੋਂ 12 ਹਮਲਾਵਰਾਂ ਵਲੋਂ ਤਾੜ -ਤਾੜ ਗੋਲੀਆਂ ਚਲਾਈਆਂ ਗਈਆਂ ਹਨ । ਦੱਸਿਆ ਜਾ ਰਿਹਾ ਕਿ ਨੌਜਵਾਨ ਤੇ ਪੁਰਾਣੀ ਰੰਜਿਸ਼ ਦੇ ਕਾਰਨ ਹਮਲਾ ਕੀਤਾ ਗਿਆ। ਵਾਰਦਾਤ ਤੂ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ । ਇਹ ਸਾਰੀ ਵਾਰਦਾਤ CCTV 'ਚ ਕੈਦ ਹੋ ਗਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ CCTV ਦੇ ਆਧਾਰ 'ਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ।