by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੈਕਸੀਕੋ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ,ਜਿਥੇ ਇਕ ਵਿਅਕਤੀ 'ਤੇ ਗੋਲੀਬਾਰੀ ਹੋਈ ਹੈ। ਇਸ ਗੋਲੀਬਾਰੀ ਦੌਰਾਨ 10 ਲੋਕਾਂ ਦੀ ਮੌਕੇ ਤੇ ਮੌਤ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਇਲਾਕੇ ਨੂੰ ਘੇਰ ਲਿਆ ਹੈ। ਫਿਲਹਾਲ ਹਮਲਾ ਕਰਨ ਦੇ ਕਾਰਨਾਂ ਦਾ ਪਤਾ ਨਹੀ ਲੱਗਾ ਹੈ। ਪੁਲਿਸ ਵਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ । ਇਸ ਵਾਰਦਾਤ ਦੀ ਵੀਡੀਓ ਸੋਸ਼ਲ ਮੀਡਿਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਵਿੱਚ ਲੋਕਾਂ ਵਲੋਂ ਰੌਲਾ ਪਾਉਂਦੇ ਸੁਣਿਆ ਜਾ ਸਕਦਾ ਹੈ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਕੇ ਹੀ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਗੋਲਾਬਾਰੀ ਦੌਰਾਨ ਕਈ ਲੋਕ ਜਖ਼ਮੀ ਵੀ ਹੋਏ ਹਨ। ਜਿਨ੍ਹਾਂ ਨੂੰ ਨਿੱਜੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ ।