by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਵਿਜੀਲੈਂਸ ਬਿਊਰੋ ਨੇ ਆਬਕਾਰੀ ਤੇ ਕਰ ਵਿਭਾਗ ਦੇ 2 ਉੱਚ ਅਧਿਕਾਰੀਆਂ ਨੂੰ 5 ਲੱਖ ਦੀ ਰਿਸਗਵਤ ਲੈਂਦੇ ਕਾਬੂ ਕੀਤਾ ਹੈ। ਗ੍ਰਿਫਤਾਰ ਕੀਤੇ ਅਧਿਕਾਰੀਆਂ ਦੀ ਪਛਾਣ ਮਨਦੀਪ ਸਿੰਘ ਤੇ ਵਿਸ਼ਾਲ ਸ਼ਰਮਾ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਕਿ ਸਰਾਭਾ ਨਗਰ ਦੇ ਰਵਿੰਦਰ ਕੁਮਾਰ ਦੀ ਸ਼ਿਕਾਇਤ ਤੇ ਵਿਜੀਲੈਂਸ ਵਿਭਾਗ ਵਲੋਂ ਕਾਰਵਾਈ ਸ਼ੁਰੂ ਕੀਤੀ ਗਈ ਸੀ। ਅਧਿਕਾਰੀਆਂ ਨੇ ਰਵਿੰਦਰ ਕੁਮਾਰ ਨੂੰ ਵਿਭਾਗ ਵਲੋਂ ਲਾਏ ਜੁਰਮਾਨੇ ਦੀ ਰਕਮ ਘੱਟ ਕਰਨ ਬਦਲੇ ਰਿਸ਼ਵਤ ਮੰਗੀ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।