by jaskamal
ਨਿਊਜ਼ ਡੈਸਕ ( ਰਿੰਪੀ ਸ਼ਰਮਾ) : ਮੋਹਾਲੀ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਜਾਅਲੀ ਭਾਰਤੀ ਕਰੰਸੀ ਚਲਾਉਣ ਦੇ ਮਾਮਲੇ 'ਚ ਪੁਲਿਸ ਨੇ 2 ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਗ੍ਰਿਫ਼ਤਾਰ ਕੀਤੇ ਦੋਵੇ ਵਿਅਕਤੀ ਜਾਅਲੀ ਭਾਰਤੀ ਕਰੰਸੀ ਛਾਪਣ ਤੇ ਬਾਜ਼ਾਰ 'ਚ ਚਲਾਉਣ ਦਾ ਕੰਮ ਕਰਦੇ ਸਨ। ਪੁਲਿਸ ਟੀਮ ਨੇ ਦੋਵਾਂ ਦੋਸ਼ੀਆਂ ਨੂੰ ਇੰਡਸਟਰੀਅਲ ਏਰੀਆ, ਮੋਹਾਲੀ ਤੋਂ ਕਾਬੂ ਕੀਤਾ ਹੈ। ਦੋਸ਼ੀਆਂ ਦੀ ਪਛਾਣ ਅਮਿਤ ਕੁਮਾਰ ਵਾਸੀ ਬਲਟਾਣਾ ਤੇ ਹਰਮਨਪ੍ਰੀਤ ਸਿੰਘ ਵਾਸੀ ਪਟਿਆਲਾ ਦੇ ਰੂਪ 'ਚ ਹੋਈ ਹੈ । ਪੁਲਿਸ ਅਧਿਕਾਰੀ ਨੇ ਕਿਹਾ ਦੋਵੇ ਕਾਫੀ ਸਮੇ ਤੋਂ ਕਈ ਇਲਾਕਿਆਂ ਵਿੱਚ ਜਾਅਲੀ ਕਰੰਸੀ ਦਾ ਕੰਮ ਕਰ ਰਹੇ ਸਨ ਤੇ ਜ਼ਿਆਦਾਤਰ ਦੁਕਾਨਦਾਰਾਂ ਨੂੰ ਨਿਸ਼ਾਨਾ ਬਣਾ ਰਹੇ ਸਨ । ਫਿਲਹਾਲ ਮਾਮਲਾ ਦਰਜ਼ ਕਰਕੇ ਦੋਸ਼ੀਆਂ ਕੋਲੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ ।