ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਹਿਮਾਚਲ ਪ੍ਰਦੇਸ਼ ਤੋਂ ਚਰਸ ਲੈ ਕੇ ਆ ਰਹੇ 2 ਨੌਜਵਾਨਾਂ ਨੂੰ ਪੁਲਿਸ ਨੇ ਗੁਰਦਾਸਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ। ਦੋਵੇ ਨੌਜਵਾਨ ਅੰਮ੍ਰਿਤਸਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਪੁਲਿਸ ਨੂੰ ਦੋਵੇ ਨੌਜਵਾਨਾਂ ਕੋਲੋਂ 3 ਕਿਲੋ 300 ਗ੍ਰਾਮ ਚਰਸ ਬਰਾਮਦ ਹੋਈ ਹੈ। ਪੁੱਛਗਿੱਛ ਦੌਰਾਨ ਦੋਸ਼ੀ ਨੌਜਵਾਨਾਂ ਨੇ ਦੱਸਿਆ ਕਿ ਉਹ ਪਿਛਲੇ 2 ਸਾਲਾਂ ਤੋਂ ਇਹ ਧੰਦਾ ਕਰ ਰਹੇ ਹਨ ਤੇ ਦੋਵੇ ਖੁਦ ਵੀ ਨਸ਼ੇ ਦੇ ਆਦਿ ਹਨ।
ਪੁਲਿਸ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਦੋਵੇ ਦੋਸ਼ੀ ਹਿਮਾਚਲ ਪ੍ਰਦੇਸ਼ 'ਚ ਕਿੱਥੇ ਚਰਸ ਵੇਚਦੇ ਸਨ। ਪੁਲਿਸ ਅਧਿਕਾਰੀ ਨੇ ਕਿਹਾ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਕਾਰ ਸਵਾਰ 2 ਅੰਮ੍ਰਿਤਸਰ ਦੇ ਨੌਜਵਾਨ ਹਿਮਾਚਲ ਤੋਂ ਨਸ਼ੇ ਲਿਆ ਕੇ ਵੇਚਣ ਦਾ ਕਾਰੋਬਾਰ ਕਰਦੇ ਹਨ ਤੇ ਅੱਜ ਫਿਰ ਉਹ ਨੌਜਵਾਨ ਹਿਮਾਚਲ ਤੋਂ ਨਸ਼ਾ ਲੈ ਕੇ ਆ ਰਹੇ ਹਨ। ਜਦੋ ਪੁਲਿਸ ਨੇ ਵਾਹਨ ਨੂੰ ਰੋਕ ਕੇ ਚੈਕਿੰਗ ਕੀਤੀ ਤਾਂ 3 ਕਿਲੋ 300 ਗ੍ਰਾਮ ਚਰਸ ਸਮੇਤ 75 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਹੋਇਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।