by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਾਭਾ ਜੇਲ੍ਹ ਬ੍ਰੇਕ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਅਦਾਲਤ ਨੇ ਇਸ ਮਾਮਲੇ 'ਚ 22 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ , ਜਦਕਿ 6 ਦੋਸ਼ੀਆਂ ਨੂੰ ਬਰੀ ਕਰ ਦਿੱਤਾ ਗਿਆ ਹੈ । ਜਾਣਕਾਰੀ ਅਨੁਸਾਰ 2016 'ਚ ਨਾਭਾ ਦੀ ਹਾਈ ਸਕਿਓਰਿਟੀ ਜੇਲ੍ਹ ਦੇ ਗੇਟਾਂ 'ਤੇ ਗੱਡੀਆਂ 'ਚ ਆਉਂਦੀਆਂ ਸਾਰ ਹੀ ਵਿਅਕਤੀਆਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ । ਇਹ ਹਮਲਾ ਕਰਨ ਤੋਂ ਬਾਅਦ ਉਹ ਜੇਲ੍ਹ 'ਚ ਬੰਦ ਦੋਸ਼ੀਆਂ ਨੂੰ ਛੁਡਵਾ ਕੇ ਫਰਾਰ ਹੋ ਗਏ। ਜ਼ਿਕਰਯੋਗ ਹੈ ਕਿ ਇਹ ਮਾਮਲਾ ਸਾਢੇ 7 ਸਾਲ ਤੱਕ ਚਲਾਇਆ। ਅਦਾਲਤ ਵਲੋਂ ਇਸ ਮਾਮਲੇ 'ਚ ਨਰੇਸ਼, ਜਤਿੰਦਰ, ਮੁਹੰਮਦ, ਤੇਜਿੰਦਰ ,ਰਵਿੰਦਰ ,ਰਣਜੀਤ ਨੂੰ ਬਰੀ ਕਰ ਦਿੱਤਾ ਗਿਆ ਹੈ ।