ਨਿਊਜ਼ ਡੈਸਕ (ਰਿੰਪੀ ਸ਼ਰਮਾ ): ਭਗੋੜਾ ਹੋਏ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਮਾਮਲੇ ਨਾਲ ਜੁੜੀ ਖ਼ਬਰ ਸਾਹਮਣੇ ਆ ਰਹੀ ਹੈ, ਹੁਣ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 3 ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਹੈ। ਇਨ੍ਹਾਂ 'ਚੋ ਇੱਕ ਵਕੀਲ ਦੱਸਿਆ ਜਾ ਰਿਹਾ ਹੈ। ਵਕੀਲ ਰਾਜਦੀਪ ਸਿੰਘ ,ਜੋ ਕਿ ਹੁਸ਼ਿਆਰਪੁਰ ਦੇ ਬਾਬਕ ਪਿੰਡ ਦਾ ਰਹਿਣ ਵਾਲਾ 'ਤੇ ਕਪੂਰਥਲਾ ਵਿੱਚ ਵਕਾਲਤ ਦਾ ਕੰਮ ਕਰਦਾ ਹੈ। ਦੂਜਾ ਵਿਅਕਤੀ ਉਂਕਾਰ ਨਾਥ ਸਿੰਘ, ਜੋ ਕਿ ਜਲੰਧਰ ਦੇ ਪਿੰਡ ਟੁੱਟ ਕਲਾ ਦਾ ਰਹਿਣ ਵਾਲਾ ਹੈ ਤੇ ਤੀਜਾ ਸਰਬਜੀਤ ਸਿੰਘ ,ਜੋ ਕਿ ਨਕੋਦਰ ਦਾ ਰਹਿਣ ਵਾਲਾ ਹੈ । ਸੂਤਰਾਂ ਅਨੁਸਾਰ ਅੰਮ੍ਰਿਤਪਾਲ ਭਾਰਤ ਛੱਡ ਕੇ ਹੁਣ ਪਾਕਿਸਤਾਨ ਭੱਜਣ ਦੀ ਤਿਆਰੀ ਕਰ ਰਿਹਾ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਦੇ ਕਰੀਬੀ ਸਾਥੀ ਪਪਲਪ੍ਰੀਤ ਨੂੰ ਅੰਮ੍ਰਿਤਸਰ ਦੇ ਕੱਥੂਨੰਗਲ ਤੋਂ ਗ੍ਰਿਫ਼ਤਾਰ ਕੀਤਾ ਸੀ । ਜਿਸ ਨੂੰ ਹੁਣ ਅਸਾਮ ਦੀ ਜੇਲ੍ਹ ਭੇਜ ਦਿੱਤਾ ਗਿਆ ਹੈ ।
ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅੰਮ੍ਰਿਤਸਰ ਸਮੇਤ ਕਈ ਥਾਵਾਂ 'ਤੇ ਪੋਸਟਰ ਲਗਾਏ ਗਏ ਹਨ। ਪੋਸਟਰ 'ਚ ਲਿਖਿਆ ਗਿਆ: ਭਗੋੜਾ ਹੋਏ ਅੰਮ੍ਰਿਤਪਾਲ ਦੀ ਸੂਚਨਾ ਦੇਣ ਵਾਲੇ ਨੂੰ ਇਨਾਮ ਦਿੱਤਾ ਜਾਵੇਗਾ , ਹੇਠਾਂ 2 ਨੰਬਰ ਵੀ ਜਾਰੀ ਕੀਤੇ ਗਏ ਹਨ । ਸੂਤਰਾਂ ਅਨੁਸਾਰ ਅੰਮ੍ਰਿਤਪਾਲ ਹੁਣ ਰਾਜਸਥਾਨ ਵਿੱਚ ਲੁੱਕਿਆ ਹੋਇਆ ਹੈ । ਪੰਜਾਬ ਪੁਲਿਸ ਵਲੋਂ ਹੁਣ ਰਾਜਸਥਾਨ ਦੇ ਹਨੂੰਮਾਨਗੜ੍ਹ 'ਤੇ ਹੋਰ ਕਈ ਥਾਵਾਂ 'ਤੇ ਛਾਪੇਮਾਰੀ ਕਰਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਹਨੂੰਮਾਨਗੜ੍ਹ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ । ਜਿਸ ਕੋਲੋਂ ਅੰਮ੍ਰਿਤਪਾਲ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ । ਜ਼ਿਕਰਯੋਗ ਹੈ ਕਿ ਅਜਨਾਲਾ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਸੀ । ਇਸ ਦੌਰਾਨ ਪੁਲਿਸ ਨੇ ਕਾਫਲੇ ਨੂੰ ਘੇਰ ਕੇ ਉਸ ਦੇ ਕਈ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ । ਪੁਲਿਸ ਵੱਲੋ ਪਹਿਲਾਂ 360 ਤੋਂ ਵੱਧ ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਪਰ ਇਨ੍ਹਾਂ 'ਚੋ 348 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।