by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਦੇ ਇਕ ਹੋਟਲ ਤੋਂ ਗ੍ਰਿਫਤਾਰ ਕੀਤੇ ਗਏ 3 ਅੱਤਵਾਦੀਆਂ ਕੋਲੋਂ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋਏ ਹਨ। ਦੱਸਿਆ ਜਾ ਰਿਹਾ ਕਿ ਉਹ ਤੇ ਉਸ ਦੇ ਸਾਥੀ ਤਰਨਤਾਰਨ ਦੇ ਇਲਾਕਿਆਂ ਵਿੱਚ ਲੁੱਕੇ ਹੋਏ ਸੀ। ਉਨ੍ਹਾਂ ਕੋਲੋਂ ਹਥਿਆਰਾਂ ਦੇ ਨਾਲ ਬੰਬ ਵੀ ਮਿਲੇ ਹਨ। ਜੋ ਕਿਸੇ ਵੱਡੀ ਸਾਜਿਸ਼ ਨੂੰ ਅੰਜਾਮ ਦੇਣ ਲਈ ਜਾ ਰਹੇ ਸੀ। ਇਨ੍ਹਾਂ ਨੂੰ ਦਰਬਾਰ ਸਾਹਿਬ ਦੇ ਬਿਲਕੁਲ ਨੇੜੇ ਜਲੇਬੀ ਵਾਲੇ ਚੋਂਕ ਸਥਿਤ ਇਕ ਹੋਟਲ ਤੋਂ ਕਾਬੂ ਕੀਤਾ ਗਿਆ ਹੈ। ਇਸ ਇਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਿਸ ਵਲੋਂ ਸਾਰੇ ਹੋਟਲਾਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਅੱਤਵਾਦੀਆਂ ਕੋਲੋਂ ਵੱਡੀ ਮਾਤਰਾ ਵਿੱਚ ਕਾਰਤੂਸ, 3 ਪਿਸਤੌਲ ਤੇ ਇਕ ਏਕੇ 47 ਬਰਾਮਦ ਕੀਤੀ ਗਈ ਸੀ।ਫਿਲਹਾਲ ਪੁਲਿਸ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।