by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : NIA ਵਲੋਂ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖ਼ਾਲਸਾ ਦੇ ਅੱਤਵਾਦੀ ਕੁਲਵਿੰਦਰਜੀਤ ਸਿੰਘ ਖਾਨਪੁਰੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ । NIA ਦੇ ਅਧਿਕਾਰੀ ਨੇ ਇਸ ਬਾਰੇ ਪੁਸ਼ਟੀ ਕੀਤੀ ਹੈ। ਗ੍ਰਿਫਤਾਰੀ ਤੋਂ ਬਾਅਦ ਉਸ ਕੋਲੋ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਕਿ ਪੁੱਛਗਿੱਛ ਦੌਰਾਨ ਕਈ ਵੱਡੇ ਖੁਲਾਸੇ ਹੋ ਸਕਦੇ ਹਨ। ਜਾਂਚ ਏਜੰਸੀ ਫਿਲਹਾਲ ਉਨ੍ਹਾਂ ਟਿਕਾਣਿਆਂ ਬਾਰੇ ਜ਼ਿਆਦਾ ਕੁਝ ਨਹੀਂ ਦੱਸ ਰਹੀ ਹੈ ਕਿਉਕਿ ਇਸ ਮਾਮਲੇ 'ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਅੱਤਵਾਦੀ ਕੁਲਵਿੰਦਰਜੀਤ ਸਿੰਘ ਨੂੰ ਦਿੱਲੀ ਦੇ ਆਈਜੀਆਈ ਇੰਟਰਨੈਸ਼ਨਲ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ। ਇਹ ਅੱਤਵਾਦੀ 2019 ਤੋਂ ਫਰਾਰ ਸੀ ।