ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਜਲੰਧਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਹਥਿਆਰਾਂ ਸਮੇਤ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਜਲੰਧਰ ਦੇ ਸ਼ਾਹਕੋਟ ਵੱਲ ਜਾ ਰਹੇ ਸਨ। ਇਸ ਦੌਰਾਨ ਹੀ ਪੰਜਾਬ ਪੁਲਿਸ ਨੇ ਕਾਫਲੇ ਨੇ ਉਨ੍ਹਾਂ ਨੂੰ ਘੇਰ ਲਿਆ ਤੇ ਕੁਝ ਗੱਡੀਆਂ ਨੂੰ ਰੋਕ ਲਿਆ । ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਹਿਰਾਸਤ 'ਚ ਲੈ ਲਿਆ ਜਦਕਿ ਅੰਮ੍ਰਿਤਪਾਲ ਸਿੰਘ ਦੀ ਗੱਡੀ ਕਾਫੀ ਅੱਗੇ ਨਿਕਲ ਗਈ। ਜਿਸ ਦਾ ਪੁਲਿਸ ਵਲੋਂ ਲਗਾਤਾਰ ਪਿੱਛਾ ਕੀਤਾ ਜਾ ਰਿਹਾ ਹੈ । ਦੱਸਿਆ ਜਾ ਰਿਹਾ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵਲੋਂ ਲਾਈਵ ਹੋ ਕੇ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਪੁਲਿਸ ਨੇ ਉਨ੍ਹਾਂ ਨੂੰ ਘੇਰਾ ਪਾ ਲਿਆ ਹੈ ਤੇ ਕੁਝ ਸਾਥੀਆਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ। ਸੂਤਰਾਂ ਅਨੁਸਾਰ 8 ਜ਼ਿਲ੍ਹਿਆਂ ਦੀ ਪੁਲਿਸ ਵਲੋਂ ਇਹ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ । ਫਿਲਹਾਲ ਪੁਲਿਸ ਦੇ ਕਿਸੇ ਵੀ ਉੱਚ ਅਧਿਕਾਰੀ ਵੱਲੋ ਕੋਈ ਬਿਆਨ ਜਾਂ ਜਾਣਕਾਰੀ ਸਾਂਝੀ ਨਹੀ ਕੀਤੀ ਗਈ ਹੈ ।
by jaskamal