by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉੱਤਰੀ ਅਮਰੀਕਾ ਦੇ ਉਟਾਹ ਸੂਬੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਗੋਲੀਬਾਰੀ ਦੌਰਾਨ ਇਕੋ ਪਰਿਵਾਰ ਦੇ 8 ਜੀਆਂ ਦੀ ਦਰਦਨਾਕ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਉਟਾਹ ਦੇ ਇੱਕ ਪੇਂਡੂ ਖੇਤਰ 'ਚ ਇੱਕ ਘਰ ਦੇ ਅੰਦਰ 8 ਲੋਕਾਂ ਦੀਆਂ ਲਾਸ਼ਾ ਮਿਲੀਆਂ ਹਨ। ਜਿਨ੍ਹਾਂ ਦੀ ਗੋਲੀ ਮਾਰ ਕੇ ਹੱਤਿਆ ਕੀਤੀ ਗਈ ਹੈ ।ਮਰਨ ਵਾਲਿਆਂ 'ਚ 5 ਬੱਚੇ ਸ਼ਾਮਲ ਹਨ। ਫਿਲਹਾਲ ਪੁਲਿਸ ਵਲੋਂ ਮਾਮਲਾ ਦਰਜ਼ ਕਰ ਲਿਆ ਗਿਆ। ਪੁਲਿਸ ਨੂੰ ਹਮਲਾਵਰ ਬਾਰੇ ਕੋਈ ਸੁਰਾਗ ਨਹੀਂ ਮਿਲਿਆ ਹੈ । ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਮਰੀਕਾ 'ਚ ਗੋਲੀਬਾਰੀ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ ਤੇ ਕਈ ਲੋਕ ਜਖ਼ਮੀ ਹੋ ਗਏ ਸਨ ।