by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨੇਪਾਲ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਯਾਤਰੀ ਜਹਾਜ਼ ਕਰੈਸ਼ ਹੋ ਗਿਆ । ਦੱਸਿਆ ਜਾ ਰਿਹਾ ਕਿ ਇਸ ਜਹਾਜ਼ ਵਿੱਚ ਕੁੱਲ 70 ਯਾਤਰੀ ਸਵਾਰ ਸੀ। ਫਿਲਹਾਲ ਯਾਤਰੀਆਂ ਨੂੰ ਬਚਾਉਣ ਲਈ ਕਾਰਜ ਜਾਰੀ ਹੈ। ਹਾਦਸੇ ਤੋਂ ਬਾਅਦ ਹਵਾਈ ਅੱਡੇ ਨੂੰ ਬੰਦ ਕੇ ਦਿੱਤਾ ਗਿਆ । ਇਸ ਹਾਦਸੇ ਦੌਰਾਨ 30 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜਖ਼ਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਏਅਰਲਾਈਨਜ਼ ਦੇ ਜਹਾਜ਼ ਨੇ ਕਾਠਮੁੰਡ ਤੋਂ ਪੋਖਰਾ ਲਈਉਡਾਣ ਭਰੀ ਸੀ। ਇਸ ਦੌਰਾਨ ਹੀ ਪਹਾੜੀ ਇਲਾਕੇ 'ਚ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਹ ਹਾਦਸਾ ਪੁਰਾਣੀ ਜਵਾਈ ਅੱਡੇ ਤੇ ਪੋਖਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਵਿਚਾਲੇ ਵਾਪਰਿਆ ਹੈ । ਅਧਿਕਾਰੀਆਂ ਨੇ ਕਿਹਾ ਇਹ ਹਾਦਸਾ ਖ਼ਰਾਬ ਮੌਸਮ ਕਾਰਨ ਹੋਇਆ ਹੈ।