by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਪ ਪਾਰਟੀ ਦੇ ਆਗੂਆਂ ਵਲੋਂ ਚੰਡੀਗੜ੍ਹ ਸੈਕਟਰ-37 ਵਿਖੇ ਭਾਜਪਾ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਭਾਜਪਾ ਦਫਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਨੂੰ ਤਾਇਨਾਤ ਕੀਤਾ ਗਿਆ । ਦੱਸਿਆ ਜਾ ਰਿਹਾ ਜਦੋ ਆਪ ਪਾਰਟੀ ਦੇ ਆਗੂ BJP ਦਫਤਰ ਦੇ ਬਾਹਰ ਪਹੁੰਚੇ ਤਾਂ ਪੁਲਿਸ ਵਲੋਂ ਉਨ੍ਹਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ। ਇਸ ਦੌਰਾਨ ਕਈ ਆਗੂਆਂ ਦੇ ਗੰਭੀਰ ਸੱਟਾਂ ਵੀ ਲੱਗੀਆਂ ਹਨ। ਆਪ ਪਾਰਟੀ ਦੇ ਆਗੂਆਂ ਨੇ ਦੋਸ਼ ਲਗਾਏ ਹਨ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਜਿੱਥੇ ਜਨਤਕ ਜਾਇਦਾਦਾਂ ਨੂੰ ਵੇਚ ਰਹੀ ਹੈ। ਆਪ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਲੋਕਾਂ ਦੇ ਕੰਮ ਕਰਨ ਬਜਾਏ ਅਡਾਨੀ ਘਿਰਾਣੇ ਦੇ ਕੰਮਾਂ 'ਚ ਲੱਗੀ ਹੋਈ ਹੈ ।