by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਬੀਤੀ ਦਿਨੀਂ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਸੀ। ਇਸ ਮਾਮਲੇ ਨੂੰ ਲੈ ਕੇ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਮਾਮਲੇ 'ਚ ਹੁਣ ਪੁਲਿਸ ਨੇ 1 ਨਾਬਾਲਿਗ ਮੁੰਡੇ ਨੂੰ ਜੋਧਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਨਾਬਾਲਿਗ ਦੋਸ਼ੀ ਦੀ ਉਮਰ 14 ਸਾਲ ਹੈ ।ਪੁਲਿਸ ਅਧਿਕਾਰੀ ਨੇ ਕਿਹਾ ਕਿ ਨਾਬਾਲਿਗ ਦੋਸ਼ੀ ਦਾ ਪਰਿਵਾਰ ਉਸ ਨੂੰ ਪੁਲਿਸ ਦੇ ਉੱਚ ਅਧਿਕਾਰੀਆਂ ਸਾਹਮਣੇ ਪੇਸ਼ ਕਰੇਗਾ ।ਜ਼ਿਕਰਯੋਗ ਹੈ ਕਿ ਧਮਕੀ ਦੇਣ ਵਾਲੇ ਦੋਸ਼ੀਆਂ ਨੂੰ ਫੜਨ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਦੀ ਬਰਸੀ 19 ਮਾਰਚ ਨੂੰ ਮਨਾਈ ਜਾਵੇਗੀ ।ਸਿੱਧੂ ਦੀ ਮੌਤ ਤੋਂ ਬਾਅਦ ਲਗਾਤਾਰ ਹੀ ਪਰਿਵਾਰ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਜਿਸ ਤੇ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਦੋਸ਼ੀ ਨੂੰ ਕਾਬੂ ਕੀਤਾ ਹੈ।