by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਦਾਕਾਰ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਨੂੰ ਵਿਦੇਸ਼ ਤੋਂ ਅਣਪਛਾਤੇ ਮੋਬਾਈਲ ਨੰਬਰ ਰਾਹੀਂ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਫੋਨ ਕਰਨ ਵਾਲੇ ਵਾਲੇ ਵਿਅਕਤੀ ਨੇ ਧਮਕੀ ਦਿੰਦੇ ਕਿਹਾ ਕਿ ਦੀਵਾਲੀ ਤੋਂ ਪਹਿਲਾਂ ਮਾਰ ਦੇਵੇਗਾ। ਫਿਲਹਾਲ ਸ਼ਹਿਨਾਜ਼ ਦੇ ਪਿਤਾ ਨੇ ਪੁਲਿਸ ਨੂੰ ਮਾਮਲਾ ਦਰਜ ਕਰਵਾ ਦਿੱਤਾ ਹੈ । ਪੁਲਿਸ ਅਧਿਕਾਰੀ ਨੇ ਕਿਹਾ ਪੀੜਤ ਤੋਂ ਸਾਰੇ ਸਬੂਤ ਨੂੰ ਲੈ ਕੇ ਇਸ ਮਾਮਲੇ ਦੀ ਜਾਂਚ ਪੜਤਾਲ ਕਰਵਾਈ ਜਾ ਰਹੀ ਹੈ । ਸੰਤੋਖ ਸਿੰਘ ਨੇ ਦੱਸਿਆ ਕਿ ਉਹ ਕਾਰ ਚਲਾ ਕੇ ਤਰਨਤਾਰਨ ਜਾ ਰਹੇ ਸੀ ਕਿ ਕਿਸੇ ਅਣਪਛਾਤੇ ਨੰਬਰ ਤੋਂ ਕਾਲ ਆਈ ਫੋਨ ਚੁੱਕਿਆ ਤਾਂ ਉਸ ਨੇ ਧਮਕੀ ਦਿੱਤੀ ਕਿ ਉਹ ਗੋਲੀ ਨਹੀਂ ਮਾਰੇਗਾ ਬਲਕਿ ਉਸ ਦੇ ਟੁੱਕੜੇ ਕਰ ਦੇਵੇਗਾ । ਸੰਤੋਖ ਸਿੰਘ ਨੇ ਕਿਹਾ ਕਿ 25 ਦਸੰਬਰ ਨੂੰ ਉਨ੍ਹਾਂ ਦੀ ਕਾਰ 'ਤੇ ਹਮਲਾ ਵੀ ਹੋਇਆ ਸੀ।ਫੋਨ ਕਰਨ ਵਾਲੇ ਨੇ ਉਸ ਹਮਲੇ ਦਾ ਜ਼ਿਕਰ ਵੀ ਕੀਤਾ ਸੀ। ਪੁਲਿਸ ਵਲੋਂ ਇਸ ਮਾਮਲੇ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ।