by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਿਛਲੇ ਦਿਨੀਂ ਓਡੀਸਾ 'ਚ ਵੱਡਾ ਰੇਲ ਹਾਦਸਾ ਵਾਪਰਿਆ ਸੀ। ਇਸ ਹਾਦਸੇ ਦੌਰਾਨ 300 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ ਕਈ ਜਖ਼ਮੀ ਹੋ ਗਏ ਸਨ । ਹੁਣ ਪੱਛਮੀ ਬੰਗਾਲ ਵਿੱਚ ਰੇਲ ਹਾਦਸਾ ਵਾਪਰਨ ਦੀ ਸੂਚਨਾ ਸਾਹਮਣੇ ਆ ਰਹੀ ਹੈ। ਇੱਥੇ 2 ਮਾਲ ਗੱਡੀਆਂ ਆਪਸ ਵਿੱਚ ਟੱਕਰਾਂ ਗਈਆਂ ।ਜਿਸ ਤੋਂ ਬਾਅਦ ਕਈ ਡੱਬੇ ਪੱਟੜੀ ਤੋਂ ਉਤਰ ਗਏ , ਇਹ ਘਟਨਾ ਸਵੇਰੇ 3 ਵਜੇ ਦੇ ਕਰੀਬ ਉਡਾ ਸਟੇਸ਼ਨ 'ਤੇ ਵਾਪਰੀ । ਹਾਦਸੇ ਦੌਰਾਨ ਮਾਲ ਗੱਡੀ ਦਾ ਡਰਾਈਵਰ ਗੰਭੀਰ ਜਖ਼ਮੀ ਹੋ ਗਿਆ,ਜਿਸ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਮਾਲ ਗੱਡੀ ਨੇ ਪਿੱਛੇ ਤੋਂ ਦੂਜੀ ਮਾਲ ਗੱਡੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 12 ਡੱਬੇ ਪਟੜੀ ਤੋਂ ਉਤਰ ਗਏ। ਰੇਲਵੇ ਅਧਿਕਾਰੀਆਂ ਅਨੁਸਾਰ ਦੋਵੇ ਮਾਲ ਗੱਡੀਆਂ ਖਾਲੀ ਸਨ। ਹਾਦਸੇ ਦੇ ਕਾਰਨਾਂ ਦਾ ਹਾਲੇ ਕੁਝ ਸਪਸ਼ੱਟ ਨਹੀ ਹੋ ਸਕਿਆ। ਅਧਿਕਾਰੀਆਂ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।