ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਰਾਂਸ ਦੀ ਰਾਜਧਾਨੀ ਪੈਰਿਸ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ , ਜਿੱਥੇ ਪੁਲਿਸ ਅਧਿਕਾਰੀ ਵਲੋਂ ਨਾਬਾਲਗ ਨੌਜਵਾਨ ਦੇ ਗੋਲੀ ਮਾਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਬੱਚੇ ਦੀ ਮੌਤ ਹੋ ਗਈ ।ਇਸ ਗੋਲੀਬਾਰੀ ਤੋਂ ਬਾਅਦ ਹੁਣ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਾਲੇ ਝੜਪਾਂ ਦੀਆਂ ਖਬਰਾਂ ਸਾਹਮਣੇ ਆ ਰਿਹਾ ਹੈ ।ਦੱਸਿਆ ਜਾ ਰਿਹਾ ਪੈਰਿਸ 'ਚ ਨਿਹਾਲ ਐਮ ਨਾਮ ਦੇ ਇੱਕ 17 ਸਾਲਾਂ ਨਾਬਾਲਗ ਨੌਜਵਾਨ ਨੇ ਟ੍ਰੈਫਿਕ ਪੁਲਿਸ ਦੇ ਸਾਹਮਣੇ ਕਾਰ ਰੋਕਣ ਤੋਂ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਪੁਲਿਸ ਅਧਿਕਾਰੀ ਨੇ ਉਸ ਨੂੰ ਗੋਲੀ ਮਾਰ ਦਿੱਤੀ। ਇਸ ਘਟਨਾ ਤੋਂ ਬਾਅਦ ਲੋਕਾਂ ਦੁਕਾਨਾਂ ਦੀ ਭੰਨਤੋੜ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਹੁਣ ਤੱਕ ਪੁਲਿਸ ਟੀਮ ਵਲੋਂ 150 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ । ਗ੍ਰਿਫ਼ਤਾਰ ਕੀਤੇ ਲੋਕਾਂ ਤੇ ਸਰਕਾਰੀ ਕਾਰਾਂ ਨੂੰ ਅੱਗ ਲਗਾਉਣ ਦੇ ਦੋਸ਼ ਹਨ, ਉੱਥੇ ਹੀ ਨੌਜਵਾਨ ਨੂੰ ਗੋਲੀ ਮਾਰਨ ਵਾਲੇ ਪੁਲਿਸ ਮੁਲਾਜ਼ਮ ਖ਼ਿਲਾਫ਼ ਕਤਲ ਦੀ ਕਾਰਵਾਈ ਕੀਤੀ ਜਾ ਰਹੀ ਹੈ । ਇਸ ਦੇ ਨਾਲ ਹੀ ਗ੍ਰਹਿ ਮੰਤਰਾਲੇ ਵਲੋਂ ਲੋਕਾਂ ਨੂੰ ਸ਼ਾਤੀ ਬਣਾਏ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ ।
by jaskamal