by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ੍ਰੀ ਹਰਿਮੰਦਰ ਸਾਹਿਬ ਕੋਲ ਹੈਰੀਟੇਜ ਸਟਰੀਟ 'ਚ ਹੋਏ 2 ਧਮਾਕਿਆਂ ਕਾਰਨ ਇਲਾਕੇ ਵਿੱਚ ਦਹਿਸ਼ਤ ਆ ਮਾਹੌਲ ਬਣ ਗਿਆ ਹੈ। ਇਨ੍ਹਾਂ ਧਮਾਕਿਆਂ ਨੂੰ ਦੇਖਦੇ ਪੁਲਿਸ ਵਲੋਂ ਅਲਰਟ ਜਾਰੀ ਕੀਤਾ ਗਿਆ। ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਹਰ ਇਲਾਕੇ 'ਚ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ। ਉਥੇ ਹੀ ਪੁਲਿਸ ਵਲੋਂ ਸੂਬੇ ਭਰ 'ਚ ਵਿਜਿਲ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ ਤੇ ਨਾਲ ਹੀ ਥਾਂ -ਥਾਂ 'ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ । ਪੁਲਿਸ ਕਮਿਸ਼ਨਰ ਨੇ ਕਿਹਾ ਧਮਾਕੇ ਤੋਂ ਬਾਅਦ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ । ਸਾਰਾਗੜ੍ਹੀ ਪਾਰਕਿੰਗ ਵਿੱਚ ਹੋਏ ਧਮਾਕੇ 'ਚ ਕਈ ਵਿਅਕਤੀ ਜਖ਼ਮੀ ਹੋ ਗਏ । ਧਮਾਕੇ ਵਲੋਂ ਥਾਂ ਨੂੰ ਸੀਲ ਕਰਕੇ ਅਧਿਕਾਰੀਆਂ ਦੀ ਟੀਮ ਵਲੋਂ ਜਾਂਚ ਕੀਤੀ ਜਾ ਰਹੀ ਹੈ ।