by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੀਰੀਆ 'ਚ ਭੁਚਾਲ ਨੇ ਜਿੱਥੇ ਤਬਾਹੀ ਮਚਾਈ ਹੋਈ ਹੈ, ਉੱਥੇ ਹੀ ਹੁਣ ਸੀਰੀਆ ਵਿੱਚ ਅੱਤਵਾਦੀ ਹਮਲਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਹਮਲੇ ਵਿੱਚ 66 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਅੱਤਵਾਦੀਆਂ ਨੇ ਕਈ ਲੋਕਾਂ ਨੂੰ ਬੰਧਕ ਬਣਾ ਕੇ ਰੱਖਿਆ ਹੈ । ਇਹ ਹਮਲੇ ਲਈ ISIS ਨੂੰ ਜਿੰਮੇਵਾਰ ਠਹਿਰਾਇਆ ਜਾ ਰਿਹਾ ਹੈ । ਜਾਣਕਾਰੀ ਅਨੁਸਾਰ ਪਿਛਲੇ 1 ਸਾਲ 'ਚ ਜੇਹਾਦੀਆਂ ਵਲੋਂ ਕੀਤਾ ਗਿਆ ਇਹ ਸਭ ਤੋਂ ਵੱਡਾ ਤੇ ਖਤਰਨਾਕ ਹਮਲਾ ਹੈ। ਜਖ਼ਮੀ ਹੋਏ ਪੀੜਤ ਨੇ ਕਿਹਾ ਕਿ ਅੱਤਵਾਦੀਆਂ ਨੇ ਉਸਦੀ ਕਾਰ ਨੂੰ ਸਾੜ ਦਿੱਤਾ ਤਾਂ ਜੋ ਉਹ ਬਚ ਨਾ ਸਕੇ।