ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਗੋੜਾ ਹੋਏ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਪਪਲਪ੍ਰੀਤ ਨੂੰ ਬੀਤੀ ਦਿਨੀਂ ਪੁਲਿਸ ਟੀਮ ਨੇ ਅੰਮ੍ਰਿਤਸਰ ਦੇ ਕੱਥੂ ਨੰਗਲ ਇਲਾਕੇ ਨੂੰ ਗ੍ਰਿਫ਼ਤਾਰ ਕੀਤਾ ਸੀ, ਉੱਥੇ ਹੀ ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਭਾਰਤ ਹੀ ਨਹੀ ਸਗੋਂ ਨੇਪਾਲ ਦੀ ਪੁਲਿਸ ਵੀ ਹਾਈ ਅਲਰਟ ਹੈ ।ਸੂਤਰਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਹੁਣ ਨੇਪਾਲ 'ਚ ਜਾ ਸਕਦਾ ਹੈ। ਨੇਪਾਲ ਪੁਲਿਸ ਨੇ ਕਿਹਾ ਕਿ ਖਾਲਿਸਤਾਨੀ ਅਜੇ ਤੱਕ ਦੇਸ਼ 'ਚ ਦਾਖ਼ਲ ਨਹੀ ਹੋਏ ਹਨ।
ਦੱਸਣਯੋਗ ਹੈ ਕਿ ਅਜਨਾਲਾ ਘਟਨਾ ਤੋਂ ਬਾਅਦ 18 ਮਾਰਚ ਨੂੰ ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਸੀ ।ਇਸ ਕਾਰਵਾਈ ਦੌਰਾਨ ਪੁਲਿਸ ਨੇ ਉਸ ਦੇ ਕਈ ਸਾਥੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਕੁੱਲ 360 ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਨ੍ਹਾਂ 'ਚੋ 348 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ, ਜਦਕਿ ਅੰਮ੍ਰਿਤਪਾਲ ਦੇ ਕਰੀਬੀ ਸਾਥੀਆਂ ਨੂੰ ਆਸਾਮ ਭੇਜ ਦਿੱਤਾ ਗਿਆ । ਜਿਨ੍ਹਾਂ ਕੋਲੋਂ ਹਾਲੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ । ਪੁਲਿਸ ਅਧਿਕਾਰੀਆਂ ਅਨੁਸਾਰ ਪਪਲਪ੍ਰੀਤ ਕੋਲੋਂ ਪੁੱਛਗਿੱਛ ਦੌਰਾਨ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੇ ਖ਼ੁਲਾਸੇ ਹੋ ਸਕਦੇ ਹਨ ।