by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਲਗਤਾਰ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉੱਥੇ ਹੀ ਇਸ ਮਾਮਲੇ ਨੂੰ ਲੈ ਕੇ SSP ਸਤਿੰਦਰ ਸਿੰਘ ਦਾ ਵੀ ਵੱਡਾ ਬਿਆਨ ਸਾਹਮਣੇ ਆਇਆ ਹੈ। SSP ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ ਸੀ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੂੰ ਭਗੋੜਾ ਕਰਾਰ ਕਰ ਦਿੱਤਾ ਗਿਆ । ਸੂਤਰਾਂ ਅਨੁਸਾਰ ਅੰਮ੍ਰਿਤਪਾਲ ਵਲੋਂ ਆਪਣੀ AKF ਨਾਮ ਦੀ ਫੋਰਸ ਤਿਆਰ ਕੀਤੀ ਜਾ ਰਹੀ ਸੀ । ਇੱਥੇ ਤੱਕ ਕਿ ਅੰਮ੍ਰਿਤਪਾਲ ਸਿੰਘ ਦੇ ਘਰ ਬਾਹਰ ਵੀ ਇਹੀ ਨਾਮ ਲਿਖਿਆ ਹੋਇਆ ਹੈ । ਜ਼ਿਕਰਯੋਗ ਹੈ ਕਿ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੇ 4 ਸਾਥੀਆਂ ਨੂੰ ਅਸਾਮ ਲੈ ਕੇ ਪਹੁੰਚੀ ਹੈ ।